ਕੈਨੇਡਾ ’ਚ ਵਾਪਰੇ ਹਾਦਸੇ ਨੇ ਖੋਹ ਲਈਆਂ ਹੱਸਦੇ-ਵੱਸਦੇ ਪਰਿਵਾਰ ਦੀਆਂ ਖ਼ੁਸ਼ੀਆਂ, ਘਰ ’ਚ ਪੈ ਗਏ ਵੈਣ

Saturday, Oct 21, 2023 - 06:37 PM (IST)

ਕੈਨੇਡਾ ’ਚ ਵਾਪਰੇ ਹਾਦਸੇ ਨੇ ਖੋਹ ਲਈਆਂ ਹੱਸਦੇ-ਵੱਸਦੇ ਪਰਿਵਾਰ ਦੀਆਂ ਖ਼ੁਸ਼ੀਆਂ, ਘਰ ’ਚ ਪੈ ਗਏ ਵੈਣ

ਪਾਤੜਾਂ/ਕੈਨੇਡਾ (ਵੈੱਬ ਡੈੱਸਕ, ਮਾਨ) : ਕੈਨੇਡਾ ’ਚ ਵਾਪਰੇ ਭਿਆਨਕ ਹਾਦਸੇ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਤਰਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਪਿੰਡ ਸੇਲਵਾਲਾ ਤਹਿ ਪਾਤੜਾਂ ਜ਼ਿਲ੍ਹਾ ਪਟਿਆਲਾ ਥੋੜ੍ਹਾ ਸਮਾਂ ਪਹਿਲਾਂ ਹੀ ਕੈਨੇਡਾ ਗਿਆ ਸੀ। ਜਿਸ ਦੀ ਬੀਤੇ ਦਿਨੀਂ ਕਾਰ ਅਤੇ ਟਰੱਕ ਵਿਚਾਲੇ ਵਾਪਰੇ ਹਾਦਸੇ ਦੌਰਾਨ ਮੌਤ ਹੋ ਗਈ। ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਸੂਤਰਾਂ ਮੁਤਾਬਕ ਮ੍ਰਿਤਕ ਤਰਵਿੰਦਰ ਸਿੰਘ ਆਪਣੀ ਪਤਨੀ ਨਾਲ ਕੰਮ ਕਰਨ ਕੈਨੇਡਾ ਗਿਆ ਹੋਇਆ ਸੀ। 

ਇਹ ਵੀ ਪੜ੍ਹੋ : ਵੱਡੀ ਕਾਰਵਾਈ, ਬਾਦਲ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਕੰਪਨੀ ਸਣੇ 8 ਕੰਪਨੀਆਂ ਦੇ ਪਰਮਿਟ ਰੱਦ

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਮੇਰਾ ਭਰਾ ਪਿਤਾ ਨੂੰ ਕਹਿੰਦਾ ਸੀ ਕਿ ਪਿਤਾ ਜੀ ਚਿੰਤਾ ਨਾ ਕਰੋ, ਉਹ ਪਿੰਡ ਵਿਚ ਇਕ ਘਰ ਅਤੇ ਇੱਕ ਟਰੱਕ ਬਣਾ ਦੇਵੇਗਾ। ਅਸੀਂ ਦੋਵੇਂ ਪਤੀ-ਪਤਨੀ ਇੱਥੇ ਮਿਹਨਤ ਕਰਾਂਗੇ ਪਰ ਬੀਤੀ ਸਵੇਰੇ ਜਦੋਂ ਉਹ ਕਾਰ ਰਾਹੀਂ ਜਾ ਰਿਹਾ ਸੀ ਤਾਂ ਇਕ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਦੀ ਸੂਚਨਾ ਜਦੋਂ ਪਿੰਡ ਪੁੱਜੀ ਤਾਂ ਪਰਿਵਾਰਕ ਮੈਂਬਰਾਂ ’ਚ ਕੋਹਰਾਮ ਮਚ ਗਿਆ। ਨੌਜਵਾਨ ਪੁੱਤਰ ਦੀ ਮੌਤ ਤੋਂ ਬਾਅਦ ਟੁੱਟ ਚੁੱਕੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਨੌਜਵਾਨ ਪੁੱਤਰ ਦੀ ਲਾਸ਼ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ। 

ਇਹ ਵੀ ਪੜ੍ਹੋ : ਖਰੜ ’ਚ ਭਰਾ ਵਲੋਂ ਅੰਜਾਮ ਦਿੱਤੇ ਗਏ ਤੀਹਰੇ ਕਤਲ ਕਾਂਡ ’ਚ ਪੁਲਸ ਜਾਂਚ ਦੌਰਾਨ ਵੱਡੀ ਗੱਲ ਆਈ ਸਾਹਮਣੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News