ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਜੁਗਾੜੂ ਰੇਹੜੇ ਅਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

Sunday, Mar 12, 2023 - 11:54 AM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਜੁਗਾੜੂ ਰੇਹੜੇ ਅਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

ਬਟਾਲਾ (ਸਾਹਿਲ)- ਜੁਗਾੜੂ ਰੇਹੜੇ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਮਾਮੇ ਦੇ ਮੁੰਡੇ ਸਵਿੰਦਰ ਸਿੰਘ ਵਾਸੀ ਪਿੰਡ ਧੌਲਪੁਰ ਨੇ ਦੱਸਿਆ ਕਿ ਮੇਰੀ ਭੂਆ ਦਾ ਮੁੰਡਾ ਮਲਕੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਸਰਜੇਚੱਕ ਜੋ ਕਿ ਬਟਾਲਾ ਵਿਖੇ ਇਕ ਲੈਬ ’ਚ ਕੰਮ ਕਰਦਾ ਸੀ ਅਤੇ ਬੀਤੀ ਰਾਤ ਕੰਮ ਤੋਂ ਛੁੱਟੀ ਕਰਨ ਉਪਰੰਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਨੂੰ ਜਾ ਰਿਹਾ ਸੀ। 

ਇਹ ਵੀ ਪੜ੍ਹੋ- ਪਰਿਵਾਰ ਨਾਲ ਵਾਪਰਿਆ ਭਾਣਾ, ਚਾਰਜਰ 'ਚ ਕਰੰਟ ਆਉਣ ਕਾਰਨ 12 ਸਾਲਾ ਪੁੱਤ ਦੀ ਹੋਈ ਮੌਤ

ਉਸ ਨੇ ਦੱਸਿਆ ਜਦੋਂ ਉਹ ਬਟਾਲਾ-ਕਲਾਨੌਰ ਰੋਡ ’ਤੇ ਸਥਿਤ ਨਵਾਂ ਪਿੰਡ-ਭਾਗੋਵਾਲ ਦੇ ਦਰਮਿਆਨ ਪਹੁੰਚਿਆ ਤਾਂ ਹਨੇਰਾ ਹੋਣ ਕਰਕੇ ਉਸ ਦੀ ਜੁਗਾੜੂ ਰੇਹੜੇ ਨਾਲ ਅਚਾਨਕ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਬਾਰੇ ਸੂਚਨਾ ਮਿਲਦਿਆਂ ਹੀ ਥਾਣਾ ਕਿਲਾ ਲਾਲ ਸਿੰਘ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤੀ ਹੈ ਅਤੇ ਜੁਗਾੜੂ ਰੇਹੜੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਉੱਠੀ ਅਫੀਮ ਦੀ ਖੇਤੀ ਦੀ ਮੰਗ, ਨਵਜੋਤ ਕੌਰ ਸਿੱਧੂ ਨੇ ਕੀਤਾ ਵੱਡਾ ਦਾਅਵਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News