ਸੰਤੁਲਨ ਵਿਗੜਨ ਕਾਰਨ ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਨੌਜਵਾਨ ਦੀ ਮੌਕੇ ''ਤੇ ਮੌਤ

Sunday, May 21, 2023 - 06:42 PM (IST)

ਸੰਤੁਲਨ ਵਿਗੜਨ ਕਾਰਨ ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਨੌਜਵਾਨ ਦੀ ਮੌਕੇ ''ਤੇ ਮੌਤ

ਬਟਾਲਾ/ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)- ਬਟਾਲਾ-ਸ਼੍ਰੀ ਹਰਗੋਬਿੰਦਪੁਰ ਸਾਹਿਬ ਰੋਡ ’ਤੇ ਸਥਿਤ ਪਿੰਡ ਬਹਾਦਰ ਹੁਸੈਨ ਵਿਖੇ ਇਕ ਤੇਜ਼ ਰਫ਼ਤਾਰ ਕਾਰ ਦਾ ਸੰਤੁਲਨ ਵਿਗੜਣ ਕਾਰਨ ਕਾਰ ਸੜਕ ਕਿਨਾਰੇ ਇਕ ਦਰੱਖਤ ਨਾਲ ਜਾ ਟਕਰਾਈ। ਜਿਸਦੇ ਚਲਦਿਆਂ ਕਾਰ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ-  10 ਸਾਲਾ ਬੱਚੀ ਨਾਲ ਇਕ ਵਿਅਕਤੀ ਵੱਲੋਂ ਜਬਰ-ਜ਼ਿਨਾਹ, ਮਾਮਲਾ ਦਰਜ

ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰਾਹੁਲ ਸ਼ਰਮਾ ਪੁੱਤਰ ਨਾਰਾਇਣ ਵਾਸੀ ਮੀਆਂ ਮੁਹੱਲਾ ਬਟਾਲਾ ਦੇ ਮਾਮਾ ਰਾਜ ਕਮਲ ਨੇ ਦੱਸਿਆ ਕਿ ਉਨ੍ਹਾਂ ਦਾ ਆੜ੍ਹਤ ਦਾ ਕੰਮ ਹੈ ਅਤੇ ਉਸਦਾ ਭਾਂਜਾ ਵੀ ਉਸ ਨਾਲ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਬੀਤੀ ਸਵੇਰੇ ਉਸ ਦਾ ਭਾਂਜਾ ਰਾਹੁਲ ਸ਼ਰਮਾ ਬਟਾਲਾ ਤੋਂ ਆਪਣੀ ਕਾਰ ’ਚ ਕਣਕ ਲੱਦ ਕੇ ਗੱਡੀ ਦਾ ਵਜ਼ਨ ਕਰਵਾਉਣ ਉਪਰੰਤ ਧੰਦੋਈ ਵੱਲ ਆ ਰਿਹਾ ਸੀ, ਜਦ ਉਹ ਬਹਾਦਰ ਹੂਸੈਨ ਦੇ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਇਕ ਦਰੱਖਤ ਨਾਲ ਟਕਰਾ ਗਈ, ਇਸ ਦੌਰਾਨ ਰਾਹੁਲ ਸ਼ਰਮਾ ਦੀ ਮੌਕੇ ’ਤੇ ਹੀ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ- ਲੋਕ ਸਭਾ ਸੀਟ ਜਿੱਤਣ ਮਗਰੋਂ MP ਸੁਸ਼ੀਲ ਰਿੰਕੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਰੰਗੜ ਨੰਗਲ ਦੇ ਐੱਸ.ਐੱਚ.ਓ ਗੁਰਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਐੱਸ.ਐੱਚ.ਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਉਸ ਦੇ ਮਾਮੇ ਦੇ ਬਿਆਨ ਕਲਮਬੰਦ ਕਰ ਲਏ ਹਨ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਸ਼੍ਰੋਮਣੀ ਕਮੇਟੀ ਨੇ ਲਏ ਅਹਿਮ ਫ਼ੈਸਲੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News