ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ 18 ਸਾਲਾ ਨੌਜਵਾਨ ਦੀ ਮੌਤ

Wednesday, Jan 10, 2024 - 05:54 PM (IST)

ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ 18 ਸਾਲਾ ਨੌਜਵਾਨ ਦੀ ਮੌਤ

ਅੱਚਲ ਸਾਹਿਬ (ਗੋਰਾ ਚਾਹਲ) : ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ ਪਿੰਡ ਚੌਧਰੀਵਾਲ ਵਿਖੇ ਅੱਜ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਸਾਬਾ ਮਸੀਹ ਪੁੱਤਰ ਮੁਬਾਰਕ ਮਸੀਹ ਅਤੇ ਉਸ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਸਾਡਾ ਮੁੰਡਾ ਕਾਂਸ਼ੀ ਮਸੀਹ ਉਮਰ ਕਰੀਬ 18 ਸਾਲ, ਜੋ ਕਿ ਕੰਪਨੀ ’ਚ ਕੰਮ ਕਰਦਾ ਸੀ ਅਤੇ ਕੱਲ ਕੰਪਨੀ ’ਚੋਂ ਵਾਪਸ ਪਿੰਡ ਆਇਆ ਸੀ ਅਤੇ ਆਉਂਦੇ ਸਾਰ ਹੀ ਘਰੋਂ ਬਾਹਰ ਨੂੰ ਚਲਾ ਗਿਆ। ਬੀਤੀ ਸ਼ਾਮ ਨੂੰ ਸਾਡੇ ਘਰ ਆ ਕੇ ਕਿਸੇ ਨੇ ਦੱਸਿਆ ਕਿ ਤੁਹਾਡਾ ਮੁੰਡਾ ਝਾੜੀਆਂ ’ਚ ਨਸ਼ੇ ਦੀ ਹਾਲਤ ’ਚ ਪਿਆ ਹੋਇਆ ਹੈ। ਜਦ ਅਸੀਂ ਚੁੱਕ ਕੇ ਉਸ ਨੂੰ ਘਰ ਲਿਆਂਦਾ ਤਾਂ ਕੁਝ ਸਮੇਂ ਬਾਅਦ ਹੀ ਸਾਡੇ ਮੁੰਡੇ  ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਗਰਮੀਆਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ,  PSPCL ਨੂੰ ਸਖ਼ਤ ਹੁਕਮ ਜਾਰੀ 

ਉਨ੍ਹਾਂ ਕਿਹਾ ਕਿ ਲੱਗਦਾ ਹੈ ਜਿਵੇਂ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਹੈ। ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੋ ਨੌਜਵਾਨ ਇਸ ਨਸ਼ੇ ਨੂੰ ਵੇਚਣ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਨੂੰ ਫੜ੍ਹ ਕੇ ਸਲਾਖਾਂ ਪਿੱਛੇ ਕੀਤਾ ਜਾਵੇ ਤਾਂ ਜੋ ਹੋਰ ਵੀ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਨਾ ਚੜ੍ਹਨ।

ਇਹ ਵੀ ਪੜ੍ਹੋ : ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ, ਝਾਕੀਆਂ ਵੀ ਹੋਣਗੀਆਂ ਖਿੱਚ ਦਾ ਕੇਂਦਰ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News