ਜਨਮ ਦਿਨ ਦੀ ਪਾਰਟੀ ਤੋਂ ਬਾਅਦ ਨੌਜਵਾਨ ਨੂੰ ਮੌਤ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਹੋਈ ਮੌਤ

Thursday, Aug 22, 2024 - 07:01 PM (IST)

ਜਨਮ ਦਿਨ ਦੀ ਪਾਰਟੀ ਤੋਂ ਬਾਅਦ ਨੌਜਵਾਨ ਨੂੰ ਮੌਤ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਹੋਈ ਮੌਤ

ਜਲੰਧਰ- ਜਲੰਧਰ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਥੋਂ ਦੇ ਪਟਵਾਰੀ ਢਾਬੇ ਤੋਂ ਖਾਣਾ ਖਾ ਕੇ ਬਾਹਰ ਨਿਕਲੇ ਨੌਜਵਾਨਾਂ ਨੂੰ ਤੇਜ਼ ਰਫ਼ਤਾਰ ਵਰਨਾ ਗੱਡੀ ਨੇ ਕੁਚਲ ਦਿੱਤਾ। ਇਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 4 ਨੌਜਵਾਨ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਧੀਰਜ ਵਾਸੀ ਫਗਵਾੜਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਬੈਂਕ ਮੈਨੇਜਰ ਬਾਰੇ ਕੀਤੇ ਵੱਡੇ ਖ਼ੁਲਾਸੇ

ਮਿਲੀ ਜਾਣਕਾਰੀ ਮੁਤਾਬਕ ਜਨਮ ਦਿਨ ਦੀ ਪਾਰਟੀ ਮਨਾ ਕੇ ਨੌਜਵਾਨ ਪਟਵਾਰੀ ਢਾਬੇ ਦੇ ਬਾਹਰ ਆ ਕੇ ਫੋਟੋ ਖਿੱਚਵਾਉਣ ਲੱਗੇ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇਕ ਨੌਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਮਾਮਲੇ 'ਚ ਪੁਲਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਥੇ ਹੀ ਇਸ ਸਬੰਧੀ ਅੱਜ ਜਲੰਧਰ ਦੇ ਸਿਵਲ ਹਸਪਤਾਲ 'ਚ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਵੱਲੋਂ ਹੰਗਾਮਾ ਕੀਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਸ ਨੇ ਦੋਸ਼ ਲਾਇਆ ਹੈ ਕਿ ਕਾਰ ਚਾਲਕ ਨਸ਼ੇ ਵਿਚ ਸੀ।

ਇਹ ਵੀ ਪੜ੍ਹੋ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ’ਤੇ ਚੜ੍ਹਾਇਆ ਬਸੰਤੀ ਰੰਗ ਦਾ ਚੋਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News