ਪੁਰਤਗਾਲ 'ਚ ਦਸੂਹਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

02/05/2024 6:33:49 PM

ਦਸੂਹਾ (ਵਰਿੰਦਰ ਪੰਡਿਤ, ਜਸਵਿੰਦਰ)- ਦਸੂਹਾ ਦੇ ਪਿੰਡ ਉਸਮਾਨ ਸ਼ਹੀਦ ਦੇ ਨੌਜਵਾਨ ਦੀ ਬੀਤੇ ਦਿਨ ਪੁਰਤਗਾਲ ਵਿਖੇ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਗਈ| 15 ਮਹੀਨੇ ਪਹਿਲੇ ਰੁਜ਼ਗਾਰ ਲਈ ਪੁਰਤਗਾਲ ਗਏ 26 ਵਰ੍ਹਿਆਂ ਦੇ ਨੌਜਵਾਨ ਤਜਿੰਦਰ ਸਿੰਘ ਤੇਜੀ ਪੁੱਤਰ ਭਗਵੰਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਦੀ ਖ਼ਬਰ ਮਿਲਣ ਉਪਰੰਤ ਪਿੰਡ ਵਿਚ ਸੋਗ ਦੀ ਲਹਿਰ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਫਰੂਟ ਕਾਰੋਬਾਰੀ ਦੇ ਘਰ 'ਚੋਂ ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਲੁੱਟੇ 20 ਲੱਖ ਤੇ ਗਹਿਣੇ

ਪਰਿਵਾਰ ਸਦਮੇ ਵਿਚ ਹੈ| ਇਸ ਦੁਖਾਂਤ ਤੋਂ ਬਾਅਦ ਵਿਧਾਇਕ ਕਰਮਵੀਰ ਸਿੰਘ ਘੁੰਮਣ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਉੜਮੁੜ ਮਨਜੀਤ ਸਿੰਘ ਦਸੂਹਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਅਤੇ ਯੁਵਕ ਸੇਵਾਵਾਂ ਕਲੱਬ ਦੀ ਸਮੂਹ ਟੀਮ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ| ਇਸ ਦੌਰਾਨ ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨੌਜਵਾਨ ਤਜਿੰਦਰ ਸਿੰਘ ਤੇਜੀ ਦੀ ਮ੍ਰਿਤਕ ਦੇਹ ਨੂੰ ਭਾਰਤ ਮੰਗਵਾਉਣ ਲਈ ਮਦਦ ਦੀ ਅਪੀਲ ਕੀਤੀ ਹੈ |

ਇਹ ਵੀ ਪੜ੍ਹੋ:  ਹੁਸ਼ਿਆਰਪੁਰ ਦੇ ਪਰਲ ਕਪੂਰ ਨੇ ਮਾਰੀਆਂ ਵੱਡੀਆਂ ਮੱਲਾਂ, ਦੇਸ਼ ਭਰ 'ਚ ਅਰਬਪਤੀ ਬਣ ਕੇ ਚਮਕਾਇਆ ਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


shivani attri

Content Editor

Related News