ਕੁੱਤਿਆਂ ਤੋਂ ਬਚਣ ਲਈ ਮੋਟਰਸਾਈਕਲ ਤੇਜ਼ ਕਰ ਭੱਜੇ ਇੰਗਲੈਂਡ ਤੋਂ ਆਏ ਨੌਜਵਾਨ ਦੀ ਹਾਦਸੇ ''ਚ ਮੌਤ
Wednesday, Apr 30, 2025 - 02:12 AM (IST)

ਫਗਵਾੜਾ (ਜਲੋਟਾ) : ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਪੋਸ਼ ਇਲਾਕੇ ਚਾਹਲ ਨਗਰ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਇੰਗਲੈਂਡ ਤੋਂ ਆਏ ਹੋਏ ਇੱਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਚਾਹਲ ਨਗਰ ਹਾਲ ਵਾਸੀ ਇੰਗਲੈਂਡ ਵਜੋਂ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸ਼ਰਮਨਾਕ! ਕੁੜੀ ਨੂੰ ਅਗਵਾ ਕਰ ਕੇ ਲੈ ਗਿਆ ਨਾਬਾਲਗ ਮੁੰਡਾ, ਅਗਲੇ ਦਿਨ ਪਿਤਾ ਨੂੰ ਫ਼ੋਨ ਕਰ...
ਥਾਣਾ ਸਿਟੀ ਫਗਵਾੜਾ ਦੇ ਐੱਸਐੱਚਓ ਗੌਰਵ ਧੀਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਸਨਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਇਸ ਦੌਰਾਨ ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਚਾਹਲ ਨਗਰ ਇਲਾਕੇ ਵਿੱਚ ਕੁੱਤਿਆਂ ਦੇ ਇੱਕ ਝੁੰਡ ਨੇ ਜਦੋਂ ਮੋਟਰਸਾਈਕਲ 'ਤੇ ਆ ਰਹੇ ਸਨਪ੍ਰੀਤ ਸਿੰਘ ਨੂੰ ਵੇਖਿਆ ਤਾਂ ਉਹ ਉਸ ਵੱਲ ਹਮਲਾ ਕਰਨ ਲਈ ਭੱਜੇ, ਜਿਸ ਤੋਂ ਬਚਦੇ ਹੋਏ ਮ੍ਰਿਤਕ ਸਨਪ੍ਰੀਤ ਸਿੰਘ ਨੇ ਆਪਣੇ ਮੋਟਰਸਾਈਕਲ ਦੀ ਸਪੀਡ ਨੂੰ ਤੇਜ਼ ਕਰ ਦਿੱਤਾ ਅਤੇ ਇਸੇ ਦੌਰਾਨ ਉਸ ਦਾ ਮੋਟਰਸਾਈਕਲ ਕੰਧ ਵਿੱਚ ਜਾ ਵੱਜਿਆ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਵਾਪਰੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਸੰਯੁਕਤ ਰਾਸ਼ਟਰ ਮੁਖੀ ਵੱਲੋਂ ਅੱਤਵਾਦੀ ਹਮਲੇ ਦੀ ਨਿੰਦਾ, ਐੱਸ. ਜੈਸ਼ੰਕਰ ਨਾਲ ਫੋਨ 'ਤੇ ਕੀਤੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8