ਦੁਬਈ ਤੋਂ ਆਈ ਦੁਖਦ ਖ਼ਬਰ, ਪਠਾਨਕੋਟ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Sunday, Jul 23, 2023 - 06:19 PM (IST)

ਪਠਾਨਕੋਟ (ਜ. ਬ.) : ਜ਼ਿਲ੍ਹਾ ਪਠਾਨਕੋਟ ਦੇ ਕੁੱਲੂ ਰੋਡ ’ਤੇ ਪੈਂਦੇ ਪਿੰਡ ਨਵੀਂ ਬਸਤੀ ਛੱਤਵਾਲ ਦੇ ਇਕ 35 ਸਾਲਾ ਨੌਜਵਾਨ ਦੀ ਵੀਰਵਾਰ ਨੂੰ ਦੁਬਈ ’ਚ ਦਿਲ ਦਾ ਦੌਰਾ ਪੈ ਜਾਣ ਕਰ ਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਮ੍ਰਿਤਕ ਵਿਸ਼ਾਲ ਸ਼ਰਮਾ ਦੇ ਪਿਤਾ ਵਿਜੈ ਸ਼ਰਮਾ ਨੇ ਦੱਸਿਆ ਕਿ ਉਸਦਾ ਪੁੱਤਰ ਵਿਸ਼ਾਲ ਸ਼ਰਮਾ ਪਿਛਲੇ ਸਾਲ 9 ਜਨਵਰੀ 2022 ਨੂੰ ਦੁਬਈ (ਯੂ. ਏ. ਈ.) ਗਿਆ ਸੀ ਜੋਕਿ ਉੱਥੇ ਸ਼ੈਫ ਦਾ ਕੰਮ ਕਰਦਾ ਸੀ। 

ਇਹ ਵੀ ਪੜ੍ਹੋ- ਦਾਰੂ ਪੀਣੀ ਪੈ ਗਈ ਭਾਰੀ, ਖੋਖੇ ’ਤੇ ਬੇਸੁੱਧ ਪਿਆ ਸੀ ਖ਼ਜ਼ਾਨਾ ਅਧਿਕਾਰੀ, ਹੋਈ ਵੱਡੀ ਕਾਰਵਾਈ

ਉਨ੍ਹਾਂ ਨੂੰ ਵੀਰਵਾਰ ਦੁਬਈ ਤੋਂ ਰਾਕੇਸ਼ ਨਾਮ ਦੇ ਨੌਜਵਾਨ ਦਾ ਫ਼ੋਨ ਆਇਆ ਜਿਹੜਾ ਕਿ ਹਿਮਾਚਲ ਦਾ ਹੈ ਅਤੇ ਦੁਬਈ ’ਚ ਉਸਦੇ ਪੁੱਤਰ ਨਾਲ ਹੀ ਕੰਮ ਕਰਦਾ ਹੈ, ਨੇ ਦੱਸਿਆ ਕਿ ਵੀਰਵਾਰ ਵਿਸ਼ਾਲ ਨੇ ਉਨ੍ਹਾਂ ਨੂੰ ਦੱਸਿਆ ਕਿ ਗਰਮੀ ਕਰ ਕੇ ਉਸਨੂੰ ਘਬਰਾਹਟ ਮਹਿਸੂਸ ਹੋ ਰਹੀ ਹੈ। ਵਿਸ਼ਾਲ ਨੂੰ ਦੁਬਈ ਦੇ ਸਰਕਾਰੀ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ- ਅਜਨਾਲਾ ਦੀ ਦਾਣਾ ਮੰਡੀ 'ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਇਲਜ਼ਾਮ

ਵਿਜੈ ਸ਼ਰਮਾ ਨੇ ਦੱਸਿਆ ਕਿ ਵਿਸ਼ਾਲ ਨਾਲ ਆਖਰੀ ਵਾਰ ਬੁੱਧਵਾਰ ਨੂੰ ਹੀ ਗੱਲ ਹੋਈ ਸੀ। ਉਸਦੇ ਪੁੱਤਰ ਦਾ ਤਿੰਨ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਸਦੀ 2 ਸਾਲ ਦੀ ਇਕ ਧੀ ਵੀ ਹੈ। ਉਸਦੇ ਤਿੰਨ ਪੁੱਤਰ ਹਨ, ਵਿਸ਼ਾਲ ਦੂਜੇ ਨੰਬਰ ’ਤੇ ਸੀ। ਉਹ ਬਹੁਤ ਗ਼ਰੀਬ ਹਨ, ਇਸ ਕਰ ਕੇ ਉਨ੍ਹਾਂ ਨੇ ਵਿਸ਼ਾਲ ਦੀ ਮ੍ਰਿਤਕਦੇਹ ਨੂੰ ਭਾਰਤ ਲਿਆਉਣ ਲਈ ਦੁਬਈ ਸਥਿਤ ਭਾਰਤੀ ਦੂਤਾਵਾਸ ਅਤੇ ਸਮਾਜ ਸੇਵੀ ਐੱਸ. ਪੀ. ਓਬਰਾਏ ਨਾਲ ਸੰਪਰਕ ਕੀਤਾ ਹੈ, ਜਿਨ੍ਹਾਂ ਵੱਲੋਂ ਸਾਡੇ ਤੋਂ ਜਿਹੜੇ ਦਸਤਾਵੇਜ਼ ਮੰਗੇ ਹਨ ਸਾਡੇ ਵੱਲੋਂ ਭੇਜ ਦਿੱਤੇ ਗਏ ਹਨ। ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਐੱਸ. ਪੀ. ਓਬਰਾਏ ਦੀ ਸੰਸਥਾ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਮ੍ਰਿਤਕ ਵਿਸ਼ਾਲ ਦੀ ਦੇਹ ਮੰਗਲਵਾਰ ਜਾਂ ਬੁੱਧਵਾਰ ਤੱਕ ਭਾਰਤ ਭੇਜ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ-  ਜਾਅਲੀ ਸ਼ਨਾਖ਼ਤੀ ਕਾਰਡ ਤੇ ਪੁਲਸ ਦੀ ਵਰਦੀ ਰਾਹੀਂ ਵਿਅਕਤੀ ਨੇ ਕੀਤੀ ਜਾਲਸਾਜ਼ੀ, ਪਤਨੀ ਦੇ ਬਿਆਨਾਂ ’ਤੇ ਮਾਮਲਾ ਦਰਜ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News