ਵਿਦੇਸ਼ੋਂ ਆਈ ਖ਼ਬਰ ਨੇ ਘਰ ''ਚ ਵਿਛਾ ਦਿੱਤੇ ਸੱਥਰ, ਅਮਰੀਕਾ ''ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਹੋਈ ਮੌਤ

Monday, Mar 11, 2024 - 04:11 PM (IST)

ਵਿਦੇਸ਼ੋਂ ਆਈ ਖ਼ਬਰ ਨੇ ਘਰ ''ਚ ਵਿਛਾ ਦਿੱਤੇ ਸੱਥਰ, ਅਮਰੀਕਾ ''ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਹੋਈ ਮੌਤ

ਸੁਲਤਾਨਪੁਰ ਲੋਧੀ (ਧੀਰ)-ਜਸਵੀਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਵਾਟਾਂਵਾਲੀ ਖ਼ੁਰਦ ਹਾਲ ਨਿਵਾਸੀ ਵੇਈਂ ਇਨਕਲੇਵ ਸੁਲਤਾਨਪੁਰ ਲੋਧੀ ਦੇ ਘਰ ਉਸ ਵੇਲੇ ਮਾਹੌਲ ਗ਼ਮਗੀਨ ਹੋ ਗਿਆ, ਜਦੋਂ ਉਨ੍ਹਾਂ ਨੂੰ ਅਮਰੀਕਾ ਰਹਿੰਦੇ ਆਪਣੇ 33 ਸਾਲਾ ਨੌਜਵਾਨ ਲੜਕੇ ਪਰਗਟ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋਣ ਦੀ ਖ਼ਬਰ ਮਿਲੀ। ਮ੍ਰਿਤਕ ਦੇ ਪਿਤਾ ਜਸਵੀਰ ਸਿੰਘ ਅਤੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪਰਗਟ ਸਿੰਘ ਅਜੇ ਕੁਵਾਰਾ ਸੀ ਅਤੇ ਰੋਟੀ-ਰੋਜ਼ੀ ਕਮਾਉਣ ਲਈ ਮਾਰਚ 2016 ਵਿਚ ਕੈਲੀਫੋਰਨੀਆ, ਅਮਰੀਕਾ ਦੇ ਸ਼ਹਿਰ ਸਟੋਕ ਟੋਨ ਗਿਆ ਸੀ। ਉਨ੍ਹਾਂ ਦੱਸਿਆ ਕਿ ਪ੍ਰਗਟ ਸਿੰਘ ਦੇ ਸਾਥੀਆਂ ਨੇ ਉਨ੍ਹਾਂ ਨੂੰ ਫੋਨ ਕਰਕੇ ਉਸ ਦੇ ਮੌਤ ਦੀ ਖ਼ਬਰ ਦੱਸੀ।

PunjabKesari

ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦੀ ਦੋਆਬਾ ਵਾਸੀਆਂ ਨੂੰ ਸੌਗਾਤ, ਆਦਮਪੁਰ ਹਵਾਈ ਅੱਡੇ ਦਾ ਕੀਤਾ ਉਦਘਾਟਨ

ਉਨ੍ਹਾਂ ਦੱਸਿਆ ਕਿ ਪ੍ਰਗਟ ਸਿੰਘ ਅਮਰੀਕਾ ਵਿਚ ਟਰਾਲਾ ਚਲਾਉਂਦਾ ਸੀ, ਜਿਸ ਨੇ ਪੀ. ਆਰ. ਹੋਣ ਲਈ ਆਪਣੀ ਫਾਈਲ ਲਗਾਈ ਹੋਈ ਸੀ ਅਤੇ ਉਹ ਜਲਦੀ ਹੀ ਪੀ. ਆਰ. ਹੋਣ ਵਾਲਾ ਸੀ। ਉਨ੍ਹਾਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਮਿਲ ਕੇ ਪ੍ਰਗਟ ਸਿੰਘ ਦੀ ਲਾਸ਼ ਭਾਰਤ ਲਿਆਉਣ ਦੀ ਬੇਨਤੀ ਕੀਤੀ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਇਸ ਕਾਰਜ ਵਿਚ ਮਦਦ ਦੀ ਗੁਹਾਰ ਲਗਾਈ ਅਤੇ ਦੱਸਿਆ ਕਿ ਪ੍ਰਗਟ ਸਿੰਘ ਦੀ ਮੌਤ ਨਾਲ ਪਰਿਵਾਰ ਸਮੇਤ ਉਸ ਦੀ ਮਾਤਾ ਕੁਲਦੀਪ ਕੌਰ ਬਹੁਤ ਵੱਡੇ ਸਦਮੇ ਵਿਚ ਹਨ।

PunjabKesari

ਇਸ ਮੌਕੇ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕੁਲਦੀਪ ਸਿੰਘ, ਸਾਬਕਾ ਨਾਇਬ ਸੂਬੇਦਾਰ ਜੋਗਿੰਦਰ ਸਿੰਘ ਟਿੱਬਾ ਆਦਿ ਵੀ ਹਾਜ਼ਰ ਸਨ। ਪ੍ਰਗਟ ਸਿੰਘ ਦੀ ਬੇਵਕਤ ਮੌਤ ਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਜਰਨੈਲ ਸਿੰਘ ਚੰਦੀ ਆਦਿ ਨੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News