ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਸਪੇਨ ਵਿਚ ਪੰਜਾਬੀ ਨੌਜਵਾਨ ਦੀ ਮੌਤ

Saturday, Dec 13, 2025 - 02:08 PM (IST)

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਸਪੇਨ ਵਿਚ ਪੰਜਾਬੀ ਨੌਜਵਾਨ ਦੀ ਮੌਤ

ਸੁਲਤਾਨਪੁਰ ਲੋਧੀ (ਧੰਜੂ)- ਜੀਵਨ ਵਿਚ ਮਨੁੱਖ ਆਪਣੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਕਈ ਤਰ੍ਹਾਂ ਦੇ ਹੱਥਕੰਢੇ ਅਪਨਾਉਂਦਾ ਹੈ। ਉਹ ਆਪਣੇ ਰੱਬ ਵਰਗੇ ਮਾਤਾ-ਪਿਤਾ ਅਤੇ ਭੈਣਾਂ ਭਰਾਵਾਂ ਨੂੰ ਛੱਡ ਕੇ ਵਿਦੇਸ਼ਾਂ ਦੀ ਧਰਤੀ 'ਤੇ ਇਸ ਉਮੀਦ ਨਾਲ ਪੁੱਜ ਜਾਂਦਾ ਹੈ ਕਿ ਇਥੇ ਕਮਾਈ ਕਰਨ ਨਾਲ ਸਾਡੇ ਆਰਥਿਕ ਹਾਲਾਤ ਠੀਕ ਹੋ ਜਾਣਗੇ ਪਰ ਕੁਦਰਤੀ ਕਿਸੇ ਵੀ ਸਮੇਂ ਇਨਸਾਨ ਨਾਲ ਕੁਝ ਹੋਰ ਵਾਪਰ ਜਾਂਦਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ

ਤਾਜ਼ਾ ਮਾਮਲਾ ਸਪੇਨ ਤੋਂ ਸਾਹਮਣੇ ਆਇਆ ਹੈ, ਜਿੱਥੇ ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਮੌਤ ਹੋ ਗਈ। ਸਪੇਨ ਵਿਚ ਰੋਜ਼ੀ-ਰੋਟੀ ਕਮਾਉਣ ਗਏ ਪਿੰਡ ਤਲਵੰਡੀ ਚੌਧਰੀਆਂ ਦੇ ਸਵ: ਕੇਵਲ ਕ੍ਰਿਸ਼ਨ ਦੇ ਬੇਟਾ ਚਰਨਜੀਤ ਮੈਸੇਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਦੇ ਛੋਟੇ ਭਰਾ ਅਮਨਦੀਪ ਮੈਸੇਨ ਨੇ ਦੱਸਿਆ ਕਿ ਘਰ ਦੇ ਹਾਲਾਤ ਠੀਕ ਨਾ ਹੋਣ ਕਾਰਨ ਬੜੀ ਮੁਸ਼ਕਿਲ ਨਾਲ ਰੁਪਏ ਇੱਕਠ ਕਰਕੇ ਆਪਣੇ ਭਰਾ ਚਰਨਜੀਤ ਮੈਸੇਨ ਨੂੰ ਸਪੇਨ ਭੇਜਿਆ ਸੀ।

ਇਹ ਵੀ ਪੜ੍ਹੋ: ਜਲੰਧਰ 'ਚ High Alert! 2500 ਪੁਲਸ ਜਵਾਨ ਕਰ ਦਿੱਤੇ ਗਏ ਤਾਇਨਾਤ

ਚਰਨਜੀਤ ਮੈਸੇਨ ਸਪੇਨ ਵਿਚ ਰੋਜ਼ਾਨਾ ਕੰਮ ਕਰਕੇ ਆਪਣੇ ਪਰਿਵਾਰ ਜਿਸ ਵਿਚ ਪਤਨੀ ਅਤੇ ਇਕ ਦੋ ਸਾਲ ਦੇ ਬੇਟੇ ਦਾ ਪਾਲਣ ਪੋਸ਼ਣ ਕਰਨ ਦੇ ਨਾਲ ਵਿਧਵਾ ਮਾਤਾ ਆਸ਼ਾ ਰਾਣੀ ਨੂੰ ਵੀ ਭਾਰਤ ਵਿਚ ਖ਼ਰਚਾ ਭੇਜਦਾ ਸੀ। ਜਿਸ ਨਾਲ ਸਾਡੀ ਰੋਜ਼ੀ ਰੋਟੀ ਦਾ ਚੰਗਾ ਜੁਗਾੜ ਹੋ ਜਾਂਦਾ ਸੀ। ਚਰਨਜੀਤ ਦੀ ਮੌਤ ਹੋਣ ਕਾਰਨ ਸਾਡੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਚਰਨਜੀਤ ਮੈਸੇਨ ਦੀ ਮੌਤ ਦੀ ਖ਼ਬਰ ਸੁਣ ਕੇ ਤਲਵੰਡੀ ਚੌਧਰੀਆਂ ਵਿਚ ਮਾਤਮ ਛਾਇਆ ਹੋਇਆ ਹੈ। ਨਗਰ ਨਿਵਾਸੀ ਉਨ੍ਹਾਂ ਦੇ ਗ੍ਰਹਿ ਵਿਚ ਅਫ਼ਸੋਸ ਕਰਨ ਲਈ ਵੱਡੀ ਗਿਣਤੀ ਵਿਚ ਪੁੱਜ ਰਹੇ ਹਨ। ਉਨ੍ਹਾਂ ਦੱਸਿਆ ਕਿ ਚਰਨਜੀਤ ਮੈਸੇਨ ਦਾ ਸੰਸਕਾਰ ਅਤੇ ਅੰਤਿਮ ਅਰਦਾਸ ਸਪੇਨ ਵਿਚ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਹੱਦ ਹੋ ਗਈ: ਜਲੰਧਰ ਦੇ ਸਿਵਲ ਹਸਪਤਾਲ 'ਚ ਅਨੋਖਾ ਕਾਰਨਾਮਾ! ਪੂਰੀ ਘਟਨਾ ਜਾਣ ਹੋਵੋਗੇ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News