ਰੋਜ਼ੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਮੌਤ

Tuesday, Jul 07, 2020 - 09:51 PM (IST)

ਰੋਜ਼ੀ ਰੋਟੀ ਕਮਾਉਣ ਲਈ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਮੌਤ

ਗਡ਼੍ਹਦੀਵਾਲਾ,(ਜਤਿੰਦਰ)- ਗਡ਼੍ਹਦੀਵਾਲਾ ਦੇ ਨੇਡ਼ਲੇ ਪਿੰਡ ਨੰਗਲ ਦੇ ਜੰਮਪਲ ਨੌਜਵਾਨ ਲਖਵਿੰਦਰ ਸਿੰਘ (35), ਜੋ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਹੋਇਆ ਸੀ, ਦੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਪਤਾ ਚੱਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌਡ਼ ਗਈ। ਇਸ ਸਬੰਧੀ ਭਾਜਪਾ ਜ਼ਿਲਾ ਪ੍ਰਧਾਨ ਸੰਜੀਵ ਮਿਨਹਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਪਰਿਵਾਰ ਵੱਲੋਂ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ ਤਾਂ ਉਨ੍ਹਾਂ ਤੁਰੰਤ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਇਸ ਬਾਰੇ ਜਾਣੂ ਕਰਵਾਇਆ। ਜਿਸ ਦੇ ਬਾਅਦ ਉਨ੍ਹਾਂ ਨੇ ਤੁਰੰਤ ਯਤਨ ਕੀਤਾ, ਜਿਸ ਦੇ ਬਾਅਦ ਭਾਰਤ ਸਰਕਾਰ ਵੱਲੋਂ ਸਾਊਦੀ ਅਰਬ ਸਰਕਾਰ ਨੂੰ ਨਿਰਦੇਸ਼ ਦੇ ਕੇ ਲਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। ਅੱਜ ਪਿੰਡ ਨੰਗਲ ਵਿਖੇ ਮ੍ਰਿਤਕ ਲਖਵਿੰਦਰ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਸੰਜੀਵ ਮਿਨਹਾਸ ਨੇ ਦੱਸਿਆ ਕਿ ਮ੍ਰਿਤਕ ਲਖਵਿੰਦਰ ਆਪਣੇ ਪਿੱਛੇ ਇਕ ਬੇਟਾ, ਇਕ ਬੇਟੀ, ਪਤਨੀ ਅਤੇ ਮਾਤਾ-ਪਿਤਾ ਨੂੰ ਰੋਂਦੇ-ਕੁਰਲਾਉਂਦੇ ਹੋਏ ਛੱਡਿਆ ਗਿਆ ਹੈ।

ਭਾਜਪਾ ਜ਼ਿਲਾ ਪ੍ਰਧਾਨ ਸੰਜੀਵ ਮਿਨਹਾਸ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪਰਿਵਾਰ ਦੀ ਆਰਥਕ ਸਥਿਤੀ ਨੂੰ ਵੇਖਦਿਆਂ ਉਸ ਦੀ ਸਹਾਇਤਾ ਕੀਤੀ ਜਾਵੇ। ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਇਸ ਪਰਿਵਾਰ ਦਾ ਗੁਜ਼ਾਰਾ ਠੀਕ ਢੰਗ ਨਾਲ ਚਲ ਸਕੇ।


author

Bharat Thapa

Content Editor

Related News