ਪੇਪਰ ਦੀ ਟੈਂਸ਼ਨ ਨੂੰ ਲੈ ਕੇ ਨੌਜਵਾਨ ਨੇ ਲਿਆ ਫਾਹਾ, ਬੀ. ਏ. ਫਾਈਨਲ ਈਅਰ ਦਾ ਵਿਦਿਆਰਥੀ ਸੀ ਮ੍ਰਿਤਕ
Saturday, Nov 23, 2024 - 08:08 AM (IST)
ਅਬੋਹਰ (ਸੁਨੀਲ) : ਸਥਾਨਕ ਈਦਗਾਹ ਬਸਤੀ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਬੀਤੀ ਰਾਤ ਪੇਪਰ ਦੀ ਟੈਂਸ਼ਨ ਨੂੰ ਲੈ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ।
ਜਾਣਕਾਰੀ ਅਨੁਸਾਰ ਚਿਰਾਗ ਪੁੱਤਰ ਨੰਦ ਲਾਲ ਮਲੋਟ ਦੇ ਇਕ ਪ੍ਰਾਈਵੇਟ ਕਾਲਜ ’ਚ ਪੜ੍ਹਾਈ ਕਰ ਰਿਹਾ ਸੀ ਅਤੇ ਬੀ. ਏ. ਫਾਈਨਲ ਈਅਰ ਦਾ ਵਿਦਿਆਰਥੀ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਅੱਜ ਉਸ ਦਾ ਪੇਪਰ ਹੋਣਾ ਸੀ ਪਰ ਉਹ ਪਿਛਲੇ 10-15 ਦਿਨਾਂ ਤੋਂ ਪੇਪਰ ਨੂੰ ਲੈ ਕੇ ਪ੍ਰੇਸ਼ਾਨ ਸੀ। ਬੀਤੀ ਸ਼ਾਮ ਉਹ ਕਮਰੇ ’ਚ ਪੜ੍ਹਾਈ ਕਰਨ ਦਾ ਕਹਿ ਕੇ ਕਮਰੇ ’ਚ ਚਲਾ ਗਿਆ ਜਦੋਂ ਕੁਝ ਦੇਰ ਬਾਅਦ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਚਾਹ ਦੇਣ ਆਏ ਤਾਂ ਉਨ੍ਹਾਂ ਦੇਖਿਆ ਕਿ ਉਹ ਕਮਰੇ ’ਚ ਫਾਹੇ ਨਾਲ ਲਟਕ ਰਿਹਾ ਸੀ, ਜਿਸ ’ਤੇ ਉਹ ਤੁਰੰਤ ਉਸ ਨੂੰ ਸਰਕਾਰੀ ਹਸਪਤਾਲ ਲੈ ਕੇ ਆਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸਿਟੀ ਥਾਣਾ ਨੰਬਰ-1 ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ’ਚ ਰਖਵਾਉਂਦੇ ਹੋਏ ਉਸ ਦੇ ਚਾਚਾ ਜਗਦੀਸ਼ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਬੀ. ਐੱਨ. ਐੱਸ. ਤਹਿਤ ਕਾਰਵਾਈ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8