ਗੋਲੀ ਲੱਗਣ ਨਾਲ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

Thursday, Jul 04, 2024 - 10:45 AM (IST)

ਗੋਲੀ ਲੱਗਣ ਨਾਲ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਦੇ ਬਾਂਸੀ ਗੇਟ ਏਰੀਆ ’ਚ 19 ਮਈ 2024 ਨੂੰ ਸਿਰ ’ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਸਾਗਰ ਪੁੱਤਰ ਜੱਸਾ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪਿਛਲੇ ਕਾਫੀ ਸਮੇਂ ਤੋਂ ਜ਼ਖਮੀ ਇਸ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਮ੍ਰਿਤਕ ਦੀ ਭੈਣ ਸੀਮਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਾਤਲ ਵੀ ਉਨ੍ਹਾਂ ਦੇ ਰਿਸ਼ਤੇਦਾਰ ਸਨ ਅਤੇ ਉਸ ਦਿਨ ਉਹ ਸਾਗਰ ਨਾਲ ਇਕ ਹੀ ਕਾਰ ’ਚ ਆ ਰਹੇ ਸਨ ਤਾਂ ਰਸਤੇ ’ਚ ਉਨ੍ਹਾਂ ਨੇ ਹੋਰ ਲੋਕਾਂ ਨੂੰ ਬੁਲਾ ਕੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਗੋਲੀ ਮਾਰ ਦਿੱਤੀ।

ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ’ਚ ਨਾਮਜ਼ਦ ਸੁੱਖੂ, ਰਾਜਬੀਰ ਅਤੇ ਹੋਰ ਅਣਪਛਾਤੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਦੂਜੇ ਪਾਸੇ ਇਸ ਘਟਨਾ ਦੀ ਜਾਂਚ ਅਤੇ ਕਾਰਵਾਈ ਕਰ ਰਹੇ ਤਫਤੀਸ਼ੀ ਅਫ਼ਸਰ ਨੇ ਦੱਸਿਆ ਕਿ ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ ਨੂੰ ਕਤਲ ਦੇ ਮਾਮਲੇ ’ਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Babita

Content Editor

Related News