ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਨੇ ਤੋੜਿਆ ਦਮ
Thursday, Apr 02, 2026 - 10:47 AM (IST)
ਬਠਿੰਡਾ (ਸੁਖਵਿੰਦਰ) : ਸਥਾਨਕ ਪਾਵਰ ਹਾਊਸ ਰੋਡ ’ਤੇ ਹੋਏ ਹਾਦਸੇ ’ਚ ਸ਼ਾਮਲ ਇਕ ਅਣਪਛਾਤੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨੂੰ ਰਾਤ ਨੂੰ ਪਾਵਰ ਹਾਊਸ ਰੋਡ ’ਤੇ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।
ਜ਼ਖਮੀ ਨੂੰ ਸਹਾਰਾ ਜਨਸੇਵਾ ਦੇ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਤੇ ਇਲਾਜ ਸ਼ੁਰੂ ਕੀਤਾ। ਹਾਲਾਂਕਿ, ਇਲਾਜ ਦੇ ਦੋ ਦਿਨਾਂ ਦੇ ਅੰਦਰ ਹੀ ਉਸਦੀ ਮੌਤ ਹੋ ਗਈ। ਨੌਜਵਾਨ ਕੋਲ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸਦੀ ਪਛਾਣ ਹੋ ਸਕੇ। ਸੰਸਥਾ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
