9 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਭਿਆਨਕ ਹਾਦਸੇ 'ਚ ਮੌਤ, ਕੈਨੇਡਾ ਜਾਣ ਦੀ ਸੀ ਤਿਆਰੀ
Friday, Oct 11, 2024 - 06:53 PM (IST)
ਗੜ੍ਹਸ਼ੰਕਰ/ਬਲਾਚੌਰ/ਪੋਜੇਵਾਲ- (ਭਾਰਦਵਾਜ, ਕਟਾਰੀਆ)- ਗੜ੍ਹਸ਼ੰਕਰ ਜੇਜੋਂ ਲਿੰਕ ਸੜਕ 'ਤੇ ਸਥਿਤ ਪਿੰਡ ਰਾਮਪੁਰ ਬਿਲੜੋਂ ਨੇੜੇ ਇਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਪਏ ਇੱਟਾਂ ਦੇ ਚੱਕੇ ਨਾਲ ਟਕਰਾ ਗਈ, ਜਿਸ ਨਾਲ ਕਾਰ ਵਿੱਚ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ (26) ਪੁੱਤਰ ਮਾਸਟਰ ਰਾਜ ਕੁਮਾਰ ਪਿੰਡ ਡੋਗਰਪੁਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਬੀਤੀ ਰਾਤ ਪਿੰਡ ਹਾਜੀਪੁਰ ਵਿੱਚ ਵਿਆਹ ਦੇ ਸਮਾਰੋਹ ਤੋਂ ਸ਼ਾਮਲ ਹੋਣ ਉਪਰੰਤ ਵਾਪਸ ਆਪਣੀ ਕਾਰ ਵਿੱਚ ਪਿੰਡ ਡੋਗਰਪੁਰ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਰਾਮਪੁਰ ਬਿਲੜੋਂ ਦੇ ਬਾਹਰਵਾਰ ਇੱਟਾਂ ਦੇ ਭੱਠੇ ਕੋਲੋਂ ਲੰਘਣ ਲੱਗਾ ਤਾਂ ਉਸ ਦੀ ਕਾਰ ਆਪਣਾ ਸੰਤੁਲਨ ਗੁਆ ਕੇ ਸੜਕ ਕਿਨਾਰੇ ਸਥਿਤ ਇੱਟਾਂ ਦੇ ਚੱਕੇ ਨਾਲ ਟਕਰਾ ਗਈ।
ਇਹ ਵੀ ਪੜ੍ਹੋ-ਸਾਵਧਾਨ! ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲ ਰਹੀ ਇਹ ਭਿਆਨਕ ਬੀਮਾਰੀ, ਵੱਧਣ ਲੱਗੇ ਮਰੀਜ਼ਾਂ ਦੇ ਅੰਕੜੇ
ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੀ ਛੱਤ ਦੇ ਪਰੱਖ਼ਚੇ ਉੱਡ ਗਏ ਅਤੇ ਨੌਜਵਾਨ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਅੰਮ੍ਰਿਤਪਾਲ ਇਟਲੀ ਤੋਂ 8 ਦਿਨ ਪਹਿਲਾਂ ਹੀ ਛੁੱਟੀ ' ਤੇ ਆਇਆ ਸੀ ਅਤੇ ਹੁਣ ਉਸ ਨੇ ਕੈਨੇਡਾ ਨੂੰ ਜਾਣਾ ਸੀ। ਅੰਮ੍ਰਿਤਪਾਲ ਦਾ 9 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਇਸ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਮਾਮਲੇ ਦੇ ਵਿੱਚ ਥਾਣਾ ਗੜ੍ਹਸ਼ੰਕਰ ਤੋਂ ਏ. ਐੱਸ. ਆਈ. ਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਰੱਖਿਆ ਗਿਆ ਹੈ ਅਤੇ ਹੁਣ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਨੌਜਵਾਨ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ