ਕਾਰ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ, ਇਕ ਜਖ਼ਮੀ

Friday, Mar 13, 2026 - 09:01 PM (IST)

ਕਾਰ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ, ਇਕ ਜਖ਼ਮੀ

ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ’ਚੋਂ ਲੰਘਦੇ ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇ ਉਪਰ ਪਟਿਆਲਾ ਰੋਡ ’ਤੇ ਅੱਜ ਸਵੇਰੇ ਇਕ ਮੋਟਰਸਾਇਕਲ ਦੀ ਇਕ ਕਾਰ ਨਾਲ ਟੱਕਰ ਹੋ ਜਾਣ ਕਾਰਨ ਵਾਪਰੇ ਦਰਦਨਾਕ ਹਾਦਸੇ ’ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਜਾਣ ਅਤੇ ਇਕ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਾਮਚਾਰ ਪ੍ਰਾਪਤ ਹੋਇਆ।

ਸਥਾਨਕ ਪੁਲਸ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਅਤੇ ਨਵਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦੋਵੇ ਵਾਸੀ ਨਕਟੇ ਅੱਜ ਸਵੇਰੇ ਜਦੋਂ ਸਥਾਨਕ ਸ਼ਹਿਰ ਦੇ ਇਕ ਜਿੰਮ ’ਚ ਪ੍ਰੈਕਟਿਸ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ ਰਾਹੀ ਵਾਪਸ ਆਪਣੇ ਪਿੰਡ ਨਕਟੇ ਪਰਤ ਰਹੇ ਸਨ। ਰਸਤੇ ’ਚ ਸਥਾਨਕ ਸ਼ਹਿਰ ਦੀ ਪਟਿਆਲਾ ਰੋਡ ਉਪਰ ਸਥਿਤ ਰਾਧਾ ਕ੍ਰਿਸ਼ਨ ਮੰਦਿਰ ਨੇੜੇ ਇਨ੍ਹਾਂ ਦੇ ਮੋਟਰਸਾਈਕਲ ਦੇ ਅੱਗੇ ਜਾ ਰਹੀ ਇਕ ਕਾਰ ਦੇ ਚਾਲਕ ਵੱਲੋਂ ਅਚਾਨਕ ਇਕ ਦਮ ਬਰੇਗ ਲਗਾ ਦੇਣ ਕਾਰਨ ਇਨ੍ਹਾਂ ਦਾ ਮੋਟਰਸਾਈਕਲ ਕਾਰ ਦੇ ਪਿੱਛੇ ਜਾ ਟਕਰਾਇਆ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਨਰਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਸ ਵੱਲੋਂ ਇਸ ਸਬੰਧੀ ਆਪਣੀ ਕਾਰਵਾਈ ਕਰਕੇ ਇਸ ਹਾਦਸੇ ਦੀ ਜਾਂਚ ਜਾਰੀ ਸੀ। ਪੁਲਸ ਵੱਲੋਂ ਲਾਸ਼ ਨੂੰ ਆਪਣੇ ਕਬਜੇ ’ਚ ਲਿਆ ਗਿਆ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News