ਪੰਜਾਬ ''ਚ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਔਰਤ ਦਾ ਕਤਲ

Saturday, Nov 11, 2023 - 06:21 PM (IST)

ਪੰਜਾਬ ''ਚ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਔਰਤ ਦਾ ਕਤਲ

ਬਾਬਾ ਬਕਾਲਾ ਸਾਹਿਬ (ਬਿਊਰੋ)- ਕਸਬਾ ਸਠਿਆਲਾ ਵਿਖੇ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਨੌਜਵਾਨ ਵਲੋਂ ਔਰਤ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਪਰਮਜੀਤ ਕੌਰ ਪਤਨੀ ਅਮਰਜੀਤ ਸਠਿਆਲਾ ਨੂੰ ਉਸ ਦੇ ਘਰ ਵਿਚ ਵੜ ਕੇ ਨੌਜਵਾਨ  ਨੇ ਆਪਣੇ  ਪਿਸਤੌਲ ਨਾਲ ਗੋਲੀਆਂ ਚਲਾ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਦੌੜ ਗਿਆ ।

ਇਹ ਵੀ ਪੜ੍ਹੋ- ਦੀਵਾਲੀ ਮੌਕੇ CM ਮਾਨ ਨੂੰ ਮਿਲੇ ਮੰਤਰੀ ਧਾਲੀਵਾਲ, ਪੰਜਾਬ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਪਰਮਜੀਤ ਕੌਰ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹੋਰ ਵੇਰਵਿਆਂ ਦੀ ਉਡੀਕ ਹੈ।

ਇਹ ਵੀ ਪੜ੍ਹੋ-  ਦੀਨਾਨਗਰ ਵਿਖੇ ਖੇਤਾਂ 'ਚ ਕੰਮ ਕਰ ਰਹੇ ਵਿਅਕਤੀ ਨੂੰ ਕਾਲ ਨੇ ਪਾਇਆ ਘੇਰਾ, ਪਰਿਵਾਰ 'ਚ ਵਿਛੇ ਸੱਥਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News