ਤਰਨਤਾਰਨ 'ਚ ਵੱਡੀ ਵਾਰਦਾਤ, ਸ਼ਰੇਆਮ ਰਸਤੇ 'ਚ ਨੌਜਵਾਨ ਨੂੰ ਵੱਢਿਆ

Sunday, Oct 29, 2023 - 06:56 PM (IST)

ਤਰਨਤਾਰਨ 'ਚ ਵੱਡੀ ਵਾਰਦਾਤ, ਸ਼ਰੇਆਮ ਰਸਤੇ 'ਚ ਨੌਜਵਾਨ ਨੂੰ ਵੱਢਿਆ

ਝਬਾਲ (ਨਰਿੰਦਰ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਭੋਜੀਆਂ ਵਿਖੇ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਸਾਂਝੀ ਕੰਧ ਢਾਹੁਣ ਦੀ ਰੰਜਿਸ਼ ਨੂੰ ਲੈ ਕੇ ਸੀ, ਜਿਸ 'ਚ ਕੁਝ ਨੌਜਵਾਨਾਂ ਵੱਲੋਂ ਇਕ ਗੁਆਂਢੀ ਨੌਜਵਾਨ ਨੂੰ ਰਸਤੇ ਵਿਚ ਘੇਰ ਕੇ ਚਾਕੂਆਂ ਨਾਲ ਹਮਲਾ ਕਰਕੇ ਕਤਲ ਕੀਤਾ ਗਿਆ। ਥਾਣਾ ਝਬਾਲ ਵਿਖੇ ਦਿੱਤੇ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਭੋਜੀਆਂ ਦੇ ਭਰਾ ਮਨਬੀਰ ਸਿੰਘ ਨੇ ਬਿਆਨ ਦਿੱਤਾ ਕਿ ਕਰੀਬ  8 ਵਜੇ ਉਹ  ਗੁਰਪ੍ਰੀਤ ਸਿੰਘ ਘਰ ਆ ਰਹੇ ਸੀ ਕਿ ਰਸਤੇ 'ਚ ਰੇਸ਼ਮ ਸਿੰਘ ਪੁੱਤਰ ਗੱਜਣ ਸਿੰਘ, ਗੱਜਣ ਸਿੰਘ ਪੁੱਤਰ ਦਲੀਪ ਸਿੰਘ, ਹਰਮਨ ਸਿੰਘ ਪੁੱਤਰ ਕੁੰਦਨ ਸਿੰਘ, ਕੁੰਦਨ ਸਿੰਘ ਪੁੱਤਰ ਦਲੀਪ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ, ਬਲਵੰਤ ਸਿੰਘ ਪੁੱਤਰ ਦਲੀਪ ਸਿੰਘ ਵਾਸੀਆਨ ਭੋਜੀਆਂ ਨੇ ਲਲਕਾਰਾ ਮਾਰਿਆ ਕਿ ਇਨ੍ਹਾਂ ਨੂੰ ਸਾਂਝੀ ਕੰਧ ਢਾਹੁਣ ਦਾ ਮਜ਼ਾ ਚਖਾ ਦਿਓ।

ਇਹ ਵੀ ਪੜ੍ਹੋ- ਫੌਜ ਦੀਆਂ ਤਸਵੀਰਾਂ ਤੇ ਜਾਣਕਾਰੀ ਪਾਕਿ ਭੇਜਣ ਵਾਲਾ ‘ਆਰਮੀ ਟੇਲਰ’ ਕਾਬੂ, ਕੰਮ ਕਰਨ 'ਤੇ ਮਿਲਦੀ ਸੀ ਮੋਟੀ ਰਕਮ

ਜਿਸ 'ਤੇ ਰੇਸ਼ਮ ਸਿੰਘ ਵਗੈਰਾ ਨੇ ਉਸ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਫੜ ਕੇ ਚਾਕੂਆਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ ਅਤੇ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਵੱਲੋਂ ਰੋਲਾ ਪਾਉਣ 'ਤੇ ਉਕਤ ਮੁਲਜ਼ਮ ਹਥਿਆਰਾਂ ਸਮੇਤ ਮੌਕਾ ਤੋਂ ਦੌੜ ਗਏ। ਬਾਅਦ ਵਿਚ ਜ਼ਖ਼ਮੀ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦਾ ਇਕ ਛੋਟਾ ਜਿਹਾ ਮੁੰਡਾ ਹੈ। ਝਬਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਪਰੋਕਤ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵਿਧਵਾ ਮਾਂ ਨੇ ਬੈਂਕ 'ਚੋਂ ਕਰਜ਼ਾ ਚੁੱਕ 8 ਦਿਨ ਪਹਿਲਾਂ ਵਿਦੇਸ਼ ਭੇਜਿਆ ਸੀ ਪੁੱਤ, ਬ੍ਰੇਨ ਅਟੈਕ ਕਾਰਨ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News