ਨਵਾਂਸ਼ਹਿਰ ਵਿਖੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਸ਼ਖ਼ਸ ਦਾ ਕੀਤਾ ਕਤਲ

Wednesday, Aug 30, 2023 - 07:34 PM (IST)

ਨਵਾਂਸ਼ਹਿਰ ਵਿਖੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਸ਼ਖ਼ਸ ਦਾ ਕੀਤਾ ਕਤਲ

ਨਵਾਂਸ਼ਹਿਰ (ਵੈੱਬ ਡੈਸਕ, ਤ੍ਰਿਪਾਠੀ, ਕਟਾਰੀਆ)- ਇਕ ਪਾਸੇ ਜਿੱਥੇ ਲੋਕ ਰੱਖੜੀ ਦਾ ਤਿਉਹਾਰ ਖ਼ੁਸ਼ੀਆਂ ਨਾਲ ਮਨਾ ਰਹੇ ਹਨ, ਉਥੇ ਹੀ ਨਵਾਂਸ਼ਹਿਰ ਤੋਂ ਦੁੱਖ਼ਭਰੀ ਖ਼ਬਰ ਸਾਹਮਣੇ ਆਈ ਹੈ। ਨਵਾਂਸ਼ਹਿਰ ਵਿਖੇ ਇਕ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਇਸ ਘਟਨਾ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ- ਖ਼ੁਲਾਸਾ: 1200 ਪ੍ਰਤੀ ਮਹੀਨਾ ਮਾਣ ਭੱਤਾ ਲੈਣ ਵਾਲੇ ਸਰਪੰਚਾਂ ਨੂੰ 8 ਸਾਲਾਂ ਤੋਂ ਇਕ ਪੈਸਾ ਵੀ ਨਹੀਂ ਮਿਲਿਆ

PunjabKesari

ਮਿਲੀ ਜਾਣਕਾਰੀ ਮੁਤਾਬਕ ਨਵਾਂਸ਼ਹਿਰ ਦੇ ਬਲਾਚੌਰ ਨੇੜੇ ਪਿੰਡ ਗੜ੍ਹੀ ਕਾਨੂੰਗੋ 'ਚ ਇਕ ਅਣਪਛਾਤਿਆਂ ਵੱਲੋਂ ਸ਼ਰੇਆਮ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਦੇ ਕਾਰਨਾਂ ਦਾ ਅਜੇ ਤੱਕ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਬਾਈਕ ਸਵਾਰ ਦੋ ਬਦਮਾਸ਼ਾਂ ਵੱਲੋਂ ਦਿੱਤਾ ਗਿਆ। ਮ੍ਰਿਤਕ ਵਿਅਕਤੀ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਕ ਵਿਅਕਤੀ ਜ਼ਖ਼ਮੀ ਵੀ ਹੋਇਆ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਕਰੀਬ 9:15 ਵਜੇ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ 'ਤੇ ਆਏ ਅਤੇ ਪਿੰਡ ਦੇ ਸੈਰ ਕਰਦੇ ਦੋ ਨੌਜਵਾਨਾਂ 'ਤੇ ਅਣਪਛਾਤੀਆਂ ਵੱਲੋ ਗੋਲ਼ੀਆਂ ਚਲਾ ਦਿੱਤੀਆਂ, ਜਿਸ 'ਤੇ ਨਰਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਨਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਦੋਵੇਂ ਵਾਸੀ ਗੜ੍ਹੀ ਕਾਨੂੰਗੋ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ਉਤੇ ਇਕੱਠੇ ਹੋਏ ਲੋਕਾਂ ਨੇ ਦੋਹਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਨਰਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਅਤੇ ਦੂਜੇ ਨੌਜਵਾਨ ਨਵਿੰਦਰਪਾਲ ਸਿੰਘ ਦਾ ਇਲਾਜ ਚੱਲ ਰਿਹਾ ਹੈ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਸਾਰੀ ਘਟਨਾ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਚ ਕੈਦ ਹੋ ਚੁੱਕੀ ਹੈ ਅਤੇ ਪਿੰਡ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਹਾਈਵੇਅ 'ਤੇ ਪਲਟੀ ਕਾਰ, ਗੁੱਸੇ 'ਚ ਮਾਲਕ ਨੇ ਕਬਾੜੀਏ ਨੂੰ ਸਿਰਫ਼ 50 ਹਜ਼ਾਰ ’ਚ ਵੇਚ ਦਿੱਤੀ ਲਗਜ਼ਰੀ ਗੱਡੀ
PunjabKesari

ਜ਼ਿਕਰਯੋਗ ਹੈ ਕਿ ਮ੍ਰਿਤਕ ਨਰਿੰਦਰ ਕੁਮਾਰ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਅਤੇ ਇਕ ਭੈਣ ਹੈ, ਜਿਸ ਦੇ ਪਤੀ ਦੀ ਵੀ ਮੌਤ ਹੋ ਚੁੱਕੀ ਹੈ, ਜਿਸ ਕਾਰਨ ਮਾਂ ਅਤੇ ਧੀ ਅਤੇ ਪੁੱਤ ਦੇ ਨਾਲ ਨਾਲ ਸਿਰ ਦੇ ਸਾਈਂ ਦਾ ਵੀ ਸਾਈਂ ਨਹੀਂ ਹੈ। ਮੌਕੇ 'ਤੇ ਪਹੁੰਚੇ ਐੱਸ. ਐੱਸ. ਪੀ. ਡਾ. ਅਖਿਲ ਚੌਧਰੀ, ਡੀ. ਐੱਸ. ਪੀ. ਸ਼ਾਮ ਸੁੰਦਰ, ਐੱਸ. ਐੱਚ. ਓ. ਸੁਰਿੰਦਰ ਕੁਮਾਰ ਬਲਾਚੌਰ ਨੇ ਪਹੁੰਚਕੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਦੋਂ ਡੀ. ਐੱਸ. ਪੀ. ਸ਼ਾਮ ਸੁੰਦਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਤਫ਼ਤੀਸ਼ ਪੜ੍ਹਤਾਲ ਚੱਲ ਰਹੀ ਹੈ ਜਲਦੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ: ਕੈਨੇਡਾ 'ਚ ਟਰਾਲੇ ਨਾਲ ਹਾਦਸਾ ਹੋਣ ਮਗਰੋਂ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਬੇਗੋਵਾਲ ਦਾ ਨੌਜਵਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

shivani attri

Content Editor

Related News