ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

03/15/2024 6:31:52 PM

ਅੰਮ੍ਰਿਤਸਰ- ਅੰਮ੍ਰਿਤਸਰ ਦੇ ਥਾਣਾ ਹਕੀਮਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਸਨ। ਇਸ ਵਾਰਦਾਤ ਦੌਰਾਨ ਇਕ ਨੌਜਵਾਨ ਦੇ ਗੋਲੀ ਲੱਗ ਗਈ ਅਤੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਇਸ ਦੌਰਾਨ ਜ਼ਖ਼ਮੀ ਨੌਜਵਾਨ ਆਪਣੀ ਜਾਨ ਬਚਾਉਣ ਲਈ ਥਾਣੇ ਅੰਦਰ ਚਲਾ ਗਿਆ ਹੈ ਤਾਂ ਉੱਥੇ ਜਾ ਕੇ ਡਿੱਗ ਗਿਆ। ਇਸ ਉਪਰੰਤ ਜਦੋਂ ਥਾਣੇ ਦਾ ਐੱਸ. ਐੱਸ. ਓ. ਜ਼ਖ਼ਮੀ ਨੌਜਵਾਨ ਨੂੰ ਦੇਖਿਆ ਤਾਂ ਉਹ ਆਪਣੀ ਗੱਡੀ 'ਚ ਬਿਠਾ ਕੇ ਹਸਪਤਾਲ ਲੈ ਕੇ ਗਏ, ਜਿੱਥੇ ਨੌਜਵਾਨ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਮਾਸੂਮ ਬੱਚਿਆਂ ਦਾ ਕਤਲ ਕਰਦਿਆਂ ਭੋਰਾ ਨਾ ਕੰਬਿਆ ਪਿਓ ਦਾ ਦਿਲ, ਹੁਣ ਆਪ ਵੀ ਚੁੱਕਿਆ ਖੌਫ਼ਨਾਕ ਕਦਮ

ਇਸ ਦੌਰਾਨ ਨੌਜਵਾਨ ਦੇ ਪਰਿਵਾਰਕ ਮੈਂਬਰ ਨੂੰ ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਤਾਂ ਪਰਿਵਾਰ ਤੁਰੰਤ ਹਸਪਤਾਲ ਪਹੁੰਚ ਗਿਆ। ਨੌਜਵਾਨ ਪੁੱਤ ਨੂੰ ਮ੍ਰਿਤਕ ਪਾਇਆ ਦੇਖ  ਮਾਂ ਦਾ ਰੋ-ਰੋ ਬੁਰਾ ਹਾਲ ਸੀ। ਇਸ ਦੌਰਾਨ ਮ੍ਰਿਤਕ ਦੀ ਮਾਤਾ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਨਵੰਬਰ 'ਚ ਮੇਰੇ ਪੁੱਤ ਨੂੰ ਕੁਝ ਲੋਕ ਅਗਵਾ ਕਰ ਕੇ ਸਨ ਅਤੇ ਉਸ ਨਾਲ ਬਹੁਤ ਕੁੱਟਮਾਰ ਕੀਤੀ ਸੀ। ਮਾਂ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ 3 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਜਿਸ 'ਤੇ 6 ਬੰਡਲ 50-50 ਹਜ਼ਾਰ ਦੇ ਦਿੱਤੇ ਗਏ ਸੀ। ਉਨ੍ਹਾਂ ਦੱਸਿਆ ਕਿ ਜਦੋਂ ਮੈਂ ਮੁਲਜ਼ਮਾਂ ਬਾਰੇ ਥਾਣੇ 'ਚ ਰਿਪੋਰਟ ਕਰਵਾਈ ਤਾਂ ਉਨ੍ਹਾਂ ਨੇ 1.50 ਲੱਖ ਰੁਪਏ ਵਾਪਸ ਦੇ ਦਿੱਤੇ। ਜਿਸ ਤੋਂ ਬਾਅਦ ਥਾਣੇ 'ਚ ਜਦੋਂ ਮੁਲਜ਼ਮਾਂ ਨੂੰ ਲਿਆਂਦਾ ਗਿਆ ਤਾਂ ਬਾਕੀ ਦੇ 1.50 ਲੱਖ ਰੁਪਏ ਵਾਪਸ ਦਿੱਤੇ ਸੀ।

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗੱਠਜੋੜ ਹੋਣ 'ਚ ਕਿਸਾਨੀ ਅੰਦੋਲਨ ਵੱਡਾ ਅੜਿੱਕਾ, ਦੋਵੇਂ ਪਾਰਟੀਆਂ ਪੱਬਾਂ ਭਾਰ

ਇਸ ਮਾਮਲੇ 'ਤੇ ਪੁਲਸ ਦਾ ਕਹਿਣਾ ਹੈ ਕਿ ਇਸ ਵਾਰਦਾਤ ਨੂੰ ਹਰ ਐਗਲ ਤੋਂ ਦੇਖਿਆ ਜਾ ਰਿਹਾ ਹੈ, ਫਿਲਹਾਲ ਨੌਜਵਾਨ ਦੇ ਕਤਲ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਸ ਵੱਲੋਂ ਟੀਮਾਂ ਤਾਇਨਾਤ ਕਰ ਸੀ.ਸੀ.ਟੀ.ਵੀ ਕੈਮਰੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮ ਨੂੰ ਫੜ ਲਿਆ ਜਾਵੇਗਾ ਅਤੇ ਇਸ ਮਾਮਲੇ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਯਾਰ ਨੇ ਹੀ ਯਾਰ ਦੇ ਪਿਓ ਦਾ ਕੀਤਾ ਕਤਲ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News