ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

Wednesday, Aug 21, 2024 - 06:38 PM (IST)

ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

ਤਰਨਤਾਰਨ (ਰਮਨ)- ਪੰਜਾਬ ਵਿਚ ਗੋਲ਼ੀਆਂ ਚਲਾਉਂਣ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਕਸਬਾ ਚੋਹਲਾ ਸਾਹਿਬ ਵਿਖੇ ਇਕ ਨੌਜਵਾਨ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਜਿਲ੍ਹੇ ਦੇ ਪੁਲਸ ਉੱਚ ਅਧਿਕਾਰੀ ਸਮੇਤ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੇ।

ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਦੁਪਹਿਰ ਕਰੀਬ 1 ਵਜੇ ਕਸਬਾ ਚੋਹਲਾ ਸਾਹਿਬ ਦੇ ਨਿਵਾਸੀ ਸਤਨਾਮ ਸਿੰਘ ਸੱਤਾ (26) ਪੁੱਤਰ ਗੁਰਦੀਪ ਸਿੰਘ ਨੂੰ ਕਿਸੇ ਵਿਅਕਤੀ ਵੱਲੋਂ ਫੋਨ ਕਰਕੇ ਘਰੋਂ ਬਾਹਰ ਆਉਣ ਲਈ ਕਿਹਾ ਗਿਆ। ਜਦੋਂ ਉਹ ਆਪਣੇ ਘਰੋਂ ਬਾਹਰ ਨਿਕਲ ਕੇ ਦੱਸੀ ਜਗ੍ਹਾ 'ਤੇ ਪੁੱਜਾ ਤਾਂ ਮੋਟਰਸਾਈਕਲ 'ਤੇ ਸਵਾਰ ਕੁਝ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਜ਼ਖ਼ਮੀ ਹਾਲਤ ਵਿੱਚ ਸਤਨਾਮ ਸਿੰਘ ਨੂੰ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਪੁਲਸ ਉੱਚ ਅਧਿਕਾਰੀ ਮੌਕੇ 'ਤੇ ਪੁੱਜੇ, ਜਿਨਾਂ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਰੀਬ 10 ਨੌਜਵਾਨਾਂ ਨੇ 2 ਸਕੇ ਭਰਾਵਾਂ ਨੂੰ ਸ਼ਰੇਆਮ ਵੱਢਿਆ

ਇਥੇ ਇਹ ਦੱਸਣਯੋਗ ਹੈ ਕਿ ਕਸਬਾ ਚੋਹਲਾ ਸਾਹਿਬ ਵਿਖੇ ਬੀਤੇ ਕੁਝ ਮਹੀਨਿਆਂ ਦੌਰਾਨ ਫਿਰੋਤੀਆਂ ਨੂੰ ਲੈ ਕੇ ਪਹਿਲਾਂ ਵੀ ਸ਼ਰੇਆਮ ਗੋਲ਼ੀਆਂ ਚਲਾਉਂਦੇ ਹੋਏ ਵਿਅਕਤੀਆਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਸਾਹਮਣੇ ਆਏ ਸਨ। ਅੱਜ ਇਸ ਵਾਪਰੀ ਘਟਨਾ ਦੇ ਪਿੱਛੇ ਮੁੱਖ ਕੀ ਕਾਰਨ ਸਨ ਇਸ ਪਤਾ ਪਰਿਵਾਰ ਵੱਲੋਂ ਦਿੱਤੇ ਗਏ ਬਿਆਨਾਂ ਤੋਂ ਬਾਅਦ ਹੀ ਲੱਗੇਗਾ। ਕਸਬਾ ਚੋਲਾ ਸਾਹਿਬ ਵਿਖੇ ਵਾਪਰੀ ਇਸ ਇਹ ਚੌਥੀ ਵੱਡੀ ਘਟਨਾ ਨੇ ਇਲਾਕਾ ਨਿਵਾਸੀਆਂ ਦੇ ਕਾਰੋਬਾਰ ਅਤੇ ਉਨ੍ਹਾਂ ਦੇ ਘਰੋਂ ਬਾਹਰ ਨਿਕਲਣ ਉੱਪਰ ਮਾੜਾ ਅਸਰ ਪਾਇਆ ਹੈ।

ਇਹ ਵੀ ਪੜ੍ਹੋ-  ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸਵੀਮਿੰਗ ਪੂਲ ’ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News