ਮੁਹਾਲੀ ’ਚ ਸ਼ਾਪਿੰਗ ਮਾਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, 15 ਰਾਊਂਡ ਹੋਏ ਫਾਇਰ

03/04/2024 6:27:46 PM

ਮੁਹਾਲੀ (ਬਿਊਰੋ) : ਅੱਜ ਦਿਨ ਦਿਹਾੜੇ ਮੁਹਾਲੀ ’ਚ ਵੱਡੀ ਵਾਰਦਾਤ ਵਾਪਰੀ ਹੈ। ਸ਼ਾਪਿੰਗ ਮਾਲ ’ਚ ਗਏ ਇਕ ਨੌਜਵਾਨ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਜੰਮੂ ਦਾ ਰਹਿਣ ਵਾਲਾ ਸੀ ਅਤੇ ਉਹ ਅੱਜ ਸਵੇਰੇ ਸੈਕਟਰ 67 ਦੇ ਸੀ.ਪੀ. ਮਾਲ ’ਚ ਸ਼ਾਪਿੰਗ ਕਰਨ ਗਿਆ ਸੀ, ਜਿਵੇਂ ਹੀ ਨੌਜਵਾਨ ਬਾਹਰ ਆਇਆ, ਹਮਲਾਵਰਾਂ ਵਲੋਂ ਉਸ ’ਤੇ 15 ਰਾਊਂਡ ਫਾਇਰ ਕੀਤੇ ਗਏ, ਜਿਸ ਮਗਰੋਂ ਉਸ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ ਰਾਜੇਸ਼ ਡੋਗਰਾ ਵਜੋਂ ਹੋਈ ਹੈ,  ਜੋ ਜੰਮੂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।  

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ’ਚ ਖੜਕਾ-ਦੜਕਾ, ਮੁੱਖ ਮੰਤਰੀ ਬੋਲੇ, ਓ ਬਾਜਵਾ ਅੱਖਾਂ ’ਚ ਅੱਖਾਂ ਪਾ ਕੇ ਗੱਲ ਕਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 


Anuradha

Content Editor

Related News