ਵਿਆਹ ਸਮਾਗਮ ਦੌਰਾਨ ਹੋਈ ਤਕਰਾਰ ''ਚ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਭਰਾ ''ਤੇ ਵੀ ਕੀਤਾ ਹਮਲਾ
Wednesday, Jul 14, 2021 - 08:01 PM (IST)
ਗੁਰਦਾਸਪੁਰ(ਹਰਮਨਪ੍ਰੀਤ ਸਿੰਘ)- ਪੁਲਸ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਚਰਚਿਤ ਪਿੰਡ ਮੌਜਪੁਰ ਵਿੱਚ ਅੱਜ ਇਕ ਵਿਆਹ ਸਮਾਗਮ ਉਸ ਵੇਲੇ ਗ਼ਮੀਆਂ ਵਿੱਚ ਬਦਲ ਗਿਆ, ਜਦੋਂ ਕੁਝ ਨੌਜਵਾਨਾਂ ਨੇ ਇਕ ਹੋਰ ਨਾਬਾਲਗ ਨੌਜਵਾਨ ਨੂੰ ਕਿਰਚਾਂ ਮਾਰ ਕੇ ਮੌਕੇ 'ਤੇ ਹੀ ਕਤਲ ਕਰ ਦਿੱਤਾ। ਇਸ ਤੋਂ ਇਲਾਵਾ ਉਸ ਦੇ ਭਰਾ ਨੂੰ ਵੀ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਗਿਆ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਜੋ ਕਿ ਆਪਣੇ ਪਰਿਵਾਰ ਸਮੇਤ ਪਿੰਡ ਵਿੱਚ ਰਿਸ਼ਤੇਦਾਰੀ ਅੰਦਰ ਵਿਆਹ ਸਮਾਗਮ ਵਿਚ ਸ਼ਾਮਲ ਹੋਇਆ ਸੀ। ਵਿਆਹ ਸਮਾਗਮ ਤੋਂ ਕੁਝ ਦੂਰੀ 'ਤੇ ਉਸ ਦੇ ਹੀ ਕੁਝ ਪਿੰਡ ਦੇ ਨੌਜਵਾਨਾਂ ਵੱਲੋਂ ਉਸ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: 15 ਸਾਲਾ ਕੁੜੀ ਨੇ ਖ਼ੁਦ ਨੂੰ ਦਿੱਤੀ ਭਿਆਨਕ ਮੌਤ, ਫਾਹੇ ਨਾਲ ਧੀ ਨੂੰ ਲਟਕੀ ਵੇਖ ਮਾਂ ਦੀਆਂ ਨਿਕਲੀਆਂ ਚੀਕਾਂ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਜ਼ਖ਼ਮੀ ਭਰਾ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਆਹ ਵਿਚ ਪਹੁੰਚਣ ਮੌਕੇ ਉਨ੍ਹਾਂ ਦੇ ਹੀ ਪਿੰਡ ਦੇ ਕੁਝ ਨੌਜਵਾਨਾਂ ਅਤੇ ਨੇੜਲੇ ਪਿੰਡ ਦੇ ਨੌਜਵਾਨਾਂ ਨੇ ਮਿਲ ਕੇ ਕਿਰਚਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਲ ਅਚਾਨਕ ਕੀਤੇ ਹਮਲੇ ਵਿੱਚ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਦੇ ਥਾਣਾ ਭੈਣੀ ਮੀਆਂ ਖਾਂ ਦੇ ਐਸ.ਐਚ.ਓ. ਇੰਸਪੈਕਟਰ ਸੁਦੇਸ਼ ਕੁਮਾਰ ਸ਼ਰਮਾ ਆਪਣੀ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ।
ਇਹ ਵੀ ਪੜ੍ਹੋ: ਬੇਅਦਬੀ ਦੇ ਮੁੱਦੇ ’ਤੇ ਨਵਜੋਤ ਸਿੰਘ ਸਿੱਧੂ ਨੇ ਘੇਰੇ ਅਕਾਲੀ, ਪੁੱਛੇ ਵੱਡੇ ਸਵਾਲ
ਜਿੱਥੇ ਉਨ੍ਹਾਂ ਨੇ ਸਾਰੇ ਹਾਲਾਤਾਂ ਦਾ ਜਾਇਜ਼ਾ ਲਿਆ ਇਸ ਤੋਂ ਇਲਾਵਾ ਮ੍ਰਿਤਕ ਦੇ ਖੂਨ ਦੇ ਨਮੂਨੇ ਵੀ ਇਕੱਠੇ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਿੱਚ ਚੱਲ ਰਹੇ ਵਿਆਹ ਸਮਾਗਮ 'ਚ ਨਬਾਲਗ ਨੌਜਵਾਨ ਦਾ ਕਤਲ ਹੋ ਗਿਆ ਹੈ ਅਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਅਤੇ ਜ਼ਖ਼ਮੀ ਦੇ ਬਿਆਨਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ। ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਗ੍ਰਿਫ਼ਤਾਰ ਕਰਕੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਇਆ ਜਾਵੇਗਾ।