ਚਿੱਟੇ ਨੇ ਇਕ ਹੋਰ ਘਰ ''ਚ ਵਿਛਾਏ ਸੱਥਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

Saturday, Sep 23, 2023 - 06:43 PM (IST)

ਚਿੱਟੇ ਨੇ ਇਕ ਹੋਰ ਘਰ ''ਚ ਵਿਛਾਏ ਸੱਥਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਸੰਗਤ ਮੰਡੀ (ਮਨਜੀਤ)- ਪਿੰਡ ਚੁੱਘੇ ਖੁਰਦ ਵਿਖੇ ਰਿਸ਼ਤੇਦਾਰੀ ’ਚ ਆਏ ਇਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਦਾ ਟੀਕਾ ਲਗਾਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੱਪੂ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਜੋਧਪੁਰ ਆਪਣੇ ਮੁੰਡੇ ਜਸਪ੍ਰੀਤ ਸਿੰਘ (20) ਨਾਲ ਪਿੰਡ ਚੁੱਘੇ ਖੁਰਦ ਵਿਖੇ ਆਇਆ ਸੀ, ਜਿੱਥੇ ਪਿੰਡ ਦੇ ਹੀ ਜੱਸੂ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਤੇ ਨਿਰੰਜਣ ਸਿੰਘ ਪੁੱਤਰ ਲਖਵੀਰ ਸਿੰਘ ਵੱਲੋਂ ਉਸ ਦੇ ਮੁੰਡੇ ਦੇ ਚਿੱਟੇ ਦੀ ਓਵਰਡੋਜ਼ ਵਾਲਾ ਟੀਕਾ ਲਗਾ ਦਿੱਤਾ, ਜਿਸ ਕਾਰਨ ਉਸ ਦੇ ਮੁੰਡੇ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਨੂੰ ਝਟਕਾ, ਯੂਥ ਕਾਂਗਰਸ ਦੇ ਮੀਤ ਪ੍ਰਧਾਨ ਨੇ ਫੜਿਆ ਭਾਜਪਾ ਦਾ ਪੱਲਾ

ਪੁਲਸ ਵੱਲੋਂ ਮ੍ਰਿਤਕ ਜਸਪ੍ਰੀਤ ਸਿੰਘ ਦੇ ਪਿਤਾ ਪੱਪੂ ਸਿੰਘ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ-  ਪਿੰਡ ਕਲੇਰ ਘੁੰਮਾਣ ਦੇ ਨੌਜਵਾਨ ਨੇ ਪੰਜਾਬ ਦਾ 'ਚ ਚਮਕਾਇਆ ਨਾਂ, ਨਿਊਜ਼ੀਲੈਂਡ ਪੁਲਸ ਫੋਰਸ 'ਚ ਹੋਇਆ ਭਰਤੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News