ਬਟਾਲੇ ਦੇ 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ, ਬਾਥਰੂਮ 'ਚੋਂ ਮਿਲੀ ਲਾਸ਼

Monday, Apr 03, 2023 - 01:08 PM (IST)

ਬਟਾਲੇ ਦੇ 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ, ਬਾਥਰੂਮ 'ਚੋਂ ਮਿਲੀ ਲਾਸ਼

ਬਟਾਲਾ (ਸਾਹਿਲ)- ਪਿੰਡ ਖ਼ਾਨ ਪਿਆਰਾ ਵਿਖੇ 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਸੇਖਵਾਂ ਦੇ ਏ. ਐੱਸ. ਆਈ. ਮੇਜਰ ਸਿੰਘ ਤੇ ਏ. ਐੱਸ. ਆਈ. ਕਰਤਾਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪੁਲਸ ਨੂੰ ਮ੍ਰਿਤਕ ਨੌਜਵਾਨ ਨਰਜੀਤ ਸਿੰਘ ਦੇ ਪਿਤਾ ਅਰਜਨ ਸਿੰਘ ਵਾਸੀ ਖ਼ਾਨ ਪਿਆਰਾ ਨੇ ਦਰਜ ਕਰਵਾਏ ਬਿਆਨਾਂ ਵਿਚ ਲਿਖਵਾਇਆ ਕਿ ਉਸਦੇ ਮੁੰਡੇ ਨਰਜੀਤ ਦਾ ਕਰੀਬ 6 ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਬੀਤੇ ਦਿਨ ਉਹ ਪਿੰਡ ਦੇ ਹੀ ਰਹਿਣ ਵਾਲੇ ਵਿਅਕਤੀ ਸੈਂਟੀ ਨੂੰ ਫੋਨ ਕਰ ਕੇ ਉਸਦੇ ਘਰ ਚਲਾ ਗਿਆ।

ਇਹ ਵੀ ਪੜ੍ਹੋ- ਧਾਰਮਿਕ ਸਮਾਗਮ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 10 ਮਹੀਨੇ ਦੇ ਬੱਚੇ ਦੀ ਮੌਤ

ਜਦੋਂ ਵਾਪਸ ਆਇਆ ਤਾਂ ਆਉਂਦੇ ਸਾਰ ਹੀ ਇਹ ਆਪਣੇ ਘਰ ਦੇ ਬਾਥਰੂਮ ਵਿਚ ਚਲਾ ਗਿਆ। ਜਦੋਂ ਕਾਫ਼ੀ ਦੇਰ ਤੱਕ ਬਾਹਰ ਨਾ ਆਇਆ ਤਾਂ ਸਾਡੇ ਵਲੋਂ ਦਰਵਾਜ਼ਾ ਖੜਕਾਉਣ ’ਤੇ ਜਦੋਂ ਦਰਵਾਜ਼ਾ ਨਹੀਂ ਖੋਲ੍ਹਿਆ, ਜਿਸ ’ਤੇ ਕੁੰਡੀ ਤੋੜ ਕੇ ਬੂਹਾ ਖੋਲ੍ਹਿਆ ਤਾਂ ਨਰਜੀਤ ਸਿੰਘ ਦੀ ਮ੍ਰਿਤਕ ਹਾਲਤ ਵਿਚ ਸੀ।

ਇਹ ਵੀ ਪੜ੍ਹੋ- ਬਟਾਲਾ ਤੋਂ ਆਈ ਦੁਖਦਾਇਕ ਖ਼ਬਰ, ਭਿਆਨਕ ਹਾਦਸੇ 'ਚ ਮਾਮੇ ਦੀ ਮੌਤ, ਭਾਣਜੇ ਦੀ ਟੁੱਟੀ ਲੱਤ

ਅਰਜਨ ਸਿੰਘ ਬਿਆਨਕਰਤਾ ਮੁਤਾਬਕ ਸਾਡੇ ਪੁੱਤਰ ਨਰਜੀਤ ਸਿੰਘ ਨੂੰ ਸੈਂਟੀ ਨੇ ਕੋਈ ਜ਼ਹਿਰੀਲੀ ਦਵਾਈ ਦੇ ਦਿੱਤੀ ਹੈ, ਜਿਸ ਨਾਲ ਉਸਦੀ ਮੌਤ ਹੋਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਸਬੰਧੀ ਪੁਲਸ ਨੇ ਅਰਜਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸੈਂਟੀ ਖ਼ਿਲਾਫ਼ ਧਾਰਾ-304 ਤਹਿਤ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ, ਸ਼ਡਿਊਲ ਹੋਇਆ ਜਾਰੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News