ਦੋ ਦਿਨ ਪਹਿਲਾਂ ਜਿਮ ਲੱਗੇ ਨੌਜਵਾਨ ਦੀ ਅਚਾਨਕ ਐਕਸਰਸਾਈਜ਼ ਕਰਦਿਆਂ ਹੋਈ ਮੌਤ
Friday, Dec 15, 2023 - 06:37 PM (IST)
ਲੁਧਿਆਣਾ (ਰਾਜ) : ਜਿਮ ’ਚ ਐਕਸਰਸਾਈਜ਼ ਕਰਦੇ ਸਮੇਂ ਅਚਾਨਕ ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਸੁਖਚੈਨ ਸਿੰਘ ਉਰਫ ਸ਼ੈਰੀ ਹੈ। ਉਸ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਹੈ ਨੌਜਵਾਨ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਅਤੇ ਮੂੰਹ ’ਚ ਝੱਗ ਨਿਕਲ ਰਹੀ ਸੀ। ਥਾਣਾ ਪੀ. ਏ. ਯੂ. ਦੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਉਸ ਦਾ ਵਿਸਰਾ ਜਾਂਚ ਲਈ ਭੇਜਿਆ ਗਿਆ ਹੈ। ਪੁਲਸ ਜਿਮ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਲੰਡੇ ਦੇ ਨੌਜਵਾਨ ਸੁਖਚੈਨ ਸਿੰਘ ਦਾ ਵਿਦੇਸ਼ ’ਚ ਕਤਲ, ਸਿਰ ’ਚ ਮਾਰੀਆਂ ਕਈ ਗੋਲ਼ੀਆਂ
ਜਾਣਕਾਰੀ ਦਿੰਦੇ ਮ੍ਰਿਤਕ ਨੌਜਵਾਨ ਦੀ ਮਾਂ ਹਰਬੰਸ ਕੌਰ ਨੇ ਦੱਸਿਆ ਕਿ ਬੇਟਾ ਇਕ ਨਿੱਜੀ ਕੰਪਨੀ ’ਚ ਕੰਮ ਕਰਦਾ ਸੀ, ਜਦਕਿ 2 ਦਿਨ ਪਹਿਲਾਂ ਹੀ ਉਸ ਨੇ ਰਿਸ਼ੀ ਨਗਰ ਸਥਿਤ ਇਕ ਜਿਮ ਜੁਆਇਨ ਕੀਤਾ ਸੀ। ਸ਼ਨੀਵਾਰ ਨੂੰ ਉਹ ਜਿਮ ਗਿਆ ਅਤੇ ਐਤਵਾਰ ਨੂੰ ਛੁੱਟੀ ਹੋ ਗਈ, ਜਿਸ ਤੋਂ ਦੋ ਦਿਨ ਬਾਅਦ ਜਿੰਮ ਗਿਆ। ਬੁੱਧਵਾਰ ਨੂੰ ਐਕਸਰਸਾਈਜ਼ ਕਰਦੇ ਹੋਏ ਉਸ ਦੀ ਹਾਲਤ ਵਿਗੜ ਗਈ ਅਤੇ ਮੌਤ ਹੋ ਗਈ।
ਇਹ ਵੀ ਪੜ੍ਹੋ : 6 ਕਤਲ ਕਰਨ ਵਾਲੇ ਖ਼ਤਰਨਾਕ ਗੈਂਗਸਟਰ ਜੱਸਾ ਹੈਬੋਵਾਲੀਆ ਦਾ ਪੰਜਾਬ ਪੁਲਸ ਨੇ ਕੀਤਾ ਐਨਕਾਊਂਟਰ
ਉਨ੍ਹਾਂ ਦੱਸਿਆ ਕਿ ਸ਼ੈਰੀ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ। ਉਸ ਦੇ ਮੂੰਹ ’ਚੋਂ ਝੱਗ ਨਿਕਲ ਰਹੀ ਸੀ। ਉਨ੍ਹਾਂ ਸ਼ੱਕ ਪ੍ਰਗਟ ਕੀਤਾ ਕਿ ਉਸ ਦਾ ਕਤਲ ਕੀਤਾ ਗਿਆ ਹੈ। ਸ਼ੈਰੀ ਦੀ ਮਾਂ ਨੇ ਦੱਸਿਆ ਕਿ ਜੋ ਸਮਾਂ ਸ਼ੈਰੀ ਦੀ ਮੌਤ ਦਾ ਦੱਸ ਰਹੇ ਹਨ, ਉਸ ਤੋਂ ਕੁਝ ਸਮਾਂ ਪਹਿਲਾਂ ਹੀ ਸ਼ੈਰੀ ਨੇ ਜਿਮ ਕਰਦੇ ਹੋਏ ਫੋਟੋ ਭੇਜੀ ਸੀ ਅਤੇ ਪੈਸੇ ਭੇਜਣ ਲਈ ਕਿਹਾ ਸੀ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੇਟੇ ਦੀ ਹਾਲਤ ਖਰਾਬ ਹੋ ਗਈ ਅਤੇ ਉਹ ਡੀ. ਐੱਮ. ਸੀ. ਹਸਪਤਾਲ ਵਿਚ ਹੈ, ਜਿੱਥੇ ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ : ਬੇਰਹਿਮ ਅਧਿਆਪਕ ਨੇ ਕਲਾਸ ’ਚ ਵਿਦਿਆਰਥੀ ਦਾ ਕੁੱਟ-ਕੁੱਟ ਕੀਤਾ ਬੁਰਾ ਹਾਲ, ਵਜ੍ਹਾ ਜਾਣ ਹੋਵੋਗੇ ਹੈਰਾਨ
ਉੱਧਰ ਥਾਣਾ ਪੀ. ਏ. ਯੂ. ਦੇ ਸਬ-ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਸ਼ੈਰੀ ਦੀ ਹਾਲਤ ਖਰਾਬ ਹੋ ਗਈ ਅਤੇ ਹੇਠਾਂ ਹਾਲ ’ਚ ਚਲਾ ਗਿਆ, ਜਿੱਥੇ ਕੁਝ ਸਮੇਂ ਬਾਅਦ ਉਹ ਡਿੱਗ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜੇਕਰ ਪਰਿਵਾਰ ਦੇ ਦੋਸ਼ ਹਨ ਤਾਂ ਉਸ ’ਤੇ ਜਾਂਚ ਕੀਤੀ ਜਾਵੇਗੀ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨ ਸਪੱਸ਼ਟ ਹੋ ਸਕਣਗੇ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵਿਦੇਸ਼ ਦੀ ਚਾਹਤ ’ਚ ਪਵਿੱਤਰ ਰਿਸ਼ਤਿਆਂ ਨਾਲ ਨੌਜਵਾਨ ਕਰ ਰਹੇ ਖਿਲਵਾੜ, ਹੈਰਾਨ ਹੋਵੋਗੇ ਘਟਨਾ ਜਾਣ ਕੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8