ਖੇਮਕਰਨ ’ਚ ਵੱਡੀ ਵਾਰਦਾਤ, ਮਾਮੂਲੀ ਜਿਹੀ ਗੱਲ ਨੂੰ ਲੈ ਕੇ ਸ਼ਰੇਆਮ ਵੱਢ ਸੁੱਟਿਆ ਨੌਜਵਾਨ

Monday, Oct 09, 2023 - 06:35 PM (IST)

ਖੇਮਕਰਨ ’ਚ ਵੱਡੀ ਵਾਰਦਾਤ, ਮਾਮੂਲੀ ਜਿਹੀ ਗੱਲ ਨੂੰ ਲੈ ਕੇ ਸ਼ਰੇਆਮ ਵੱਢ ਸੁੱਟਿਆ ਨੌਜਵਾਨ

ਖੇਮਕਰਨ (ਬਿਊਰੋ) : ਕਸਬਾ ਖੇਮਕਰਨ ਦੇ ਨਜ਼ਦੀਕ ਪੈਂਦੇ ਸਰਹੱਦੀ ਪਿੰਡ ਮਹਿੰਦੀਪੁਰ ’ਚ ਅੱਜ ਟਿਊਬਵੈਲ ਦਾ ਪਾਣੀ ਝੋਨੇ ਦੀ ਫਸਲ ’ਚ ਪੈਣ ਕਾਰਨ ਆਪਸ ਵਿਚ ਗੁਆਂਢੀ ਕਿਸਾਨਾਂ ਦੇ ਹੋਏ ਝਗੜੇ ਦੌਰਾਨ ਇਕ ਨੋਜਵਾਨ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਰਛਪਾਲ ਸਿੰਘ ਪੁੱਤਰ ਸਵ. ਬਲਦੇਵ ਸਿੰਘ ਫੋਜੀ ’ਤੇ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਹਮਲਾ ਕਰ ਦਿੱਤਾ, ਜਿਸ ਵਿਚ ਉਹ ਗਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਰਸਤੇ ਵਿਚ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਵਿਦੇਸ਼ੋਂ ਆਏ ਪਤੀ ਸਾਹਮਣੇ ਖੁੱਲ੍ਹੀ ਪਤਨੀ ਦੀ ਕਾਲੀ ਕਰਤੂਤ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ

ਦੂਜੇ ਪਾਸੇ ਵਾਰਦਾਤ ਦੀ ਸੂਚਨਾ ਮਿਲਣ ’ਤੇ ਥਾਣਾ ਖੇਮਕਰਨ ਦੀ ਪੁਲਸ ਪਾਰਟੀ ਘਟਨਾ ਸਥਾਨ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਧਰ ਇਸ ਘਟਨਾ ਨੂੰ ਲੇ ਕੇ ਪਿੰਡ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਸ ਦਾ ਕਹਿਣਾ ਹੈ ਕਿ ਨੌਜਵਾਨ ਦੀ ਲਾਸ਼ ਕਬਜ਼ੇ ਵਿਚ ਲੈ ਲਈ ਗਈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਥਾਣਾ ਧਰਮਕੋਟ ਦਾ ਐੱਸ. ਐੱਚ. ਓ. ਥਾਣੇ ਵਿਚ ਹੀ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News