ਭਿਆਨਕ ਹਾਦਸੇ 'ਚ ਚਾਰ ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

Monday, Aug 12, 2024 - 05:49 PM (IST)

ਭਿਆਨਕ ਹਾਦਸੇ 'ਚ ਚਾਰ ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਸੰਗਤ ਮੰਡੀ(ਮਨਜੀਤ)- ਪਿੰਡ ਪੱਕਾ ਕਲਾਂ ਨਜ਼ਦੀਕ ਬੀਤੀ ਰਾਤ ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ’ਚ ਪਿੱਛੋ ਕਾਰ ਵੱਜਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਇਕੱਤਰ ਕੀਤੀ ਜਾਣਕਾਰੀ ਨਾਨਕ ਸਿੰਘ (23) ਪੁੱਤਰ ਭਗਵਾਨ ਸਿੰਘ ਵਾਸੀ ਗੁਰਥੜ੍ਹੀ ਕਿਸੇ ਕੰਮ ਲਈ ਪਿੰਡ ਪੱਕਾ ਕਲਾਂ ਵੱਲ ਜਾ ਰਿਹਾ ਸੀ, ਜਦ ਉਹ ਪੱਕਾ ਕਲਾਂ ਕੋਲ ਪਹੁੰਚਿਆਂ ਤਾਂ ਸੜਕ ਕਿਨਾਰੇ ਖੜ੍ਹੀ ਥਾਰ ’ਚ ਉਸ ਦੀ ਕਾਰ ਵੱਜ ਗਈ, ਹਾਦਸੇ ਦੌਰਾਨ ਨਾਨਕ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਚਾਰ ਮਹੀਨੇ ਪਹਿਲਾਂ ਹੀ ਨਾਨਕ ਸਿੰਘ ਦਾ ਵਿਆਹ ਹੋਇਆ ਸੀ ਅਤੇ ਮਾਂ ਨੂੰ ਵੀ ਕੈਂਸਰ ਹੈ। ਨਾਨਕ ਸਿੰਘ ਘਰ ’ਚ ਇਕੱਲਾ ਹੀ ਕਮਾਈ ਕਰਨ ਵਾਲਾ ਸੀ।

ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ

ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਪਹੁੰਚੇ ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਕਰਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ। ਪਿੰਡ ਗੁਰਥੜ੍ਹੀ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਬਲਜੀਤ ਸਿੰਘ ਨੇ ਦੱਸਿਆ ਕਿ ਨਾਨਕ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ, ਹਾਲੇ ਨਾਨਕ ਸਿੰਘ ਨੂੰ ਥੋੜ੍ਹਾ ਸਮਾਂ ਪਹਿਲਾ ਹੀ ਰਾਮਾ ਮੰਡੀ ਵਿਖੇ 108 ਐਂਬੁਲੈਂਸ ’ਚ ਡਰਾਈਵਰ ਦੀ ਨੌਕਰੀ ਮਿਲੀ ਸੀ। ਘਰ ਦਾ ਸਾਰਾ ਖਰਚਾ ਨਾਨਕ ਸਿੰਘ ਦੀ ਕਮਾਈ ਤੋਂ ਹੀ ਚੱਲਦਾ ਸੀ, ਮਾਂ ਨੂੰ ਕੈਂਸਰ ਹੈ ਜੋ ਮੰਜੇ ’ਚ ਪਈ ਹੈ।ਅਚਨਚੇਤ ਵਾਪਰੀ ਘਟਨਾ ਕਾਰਨ ਸਮੁੱਚੇ ਪਿੰਡ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News