ਦੁਖਦਾਇਕ ਖ਼ਬਰ: ਇਕ ਹੋਰ ਪੰਜਾਬੀ ਨੌਜਵਾਨ ਨੂੰ ਨਿਗਲ ਗਈ ਵਿਦੇਸ਼ੀ ਧਰਤੀ

09/25/2023 6:44:05 PM

ਬਾਬਾ ਬਕਾਲਾ ਸਾਹਿਬ (ਅਠੌਲਾ)- ਪਿੰਡ ਪੱਲ੍ਹਾ ਨਿਵਾਸੀ ਬਾਬਿਆਂ ਦੇ ਪਰਿਵਾਰ ’ਚੋਂ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਕੁਲਦੀਪ ਸਿੰਘ ਪੁਰਤਗਾਲ ਗਿਆ ਹੋਇਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਅਧਿਆਪਕ ਹਰਿੰਦਰ ਸਿੰਘ ਪੱਲ੍ਹਾ ਅਤੇ ਹਰਪ੍ਰੀਤ ਸਿੰਘ ਦਫੇਦਾਰ ਨੇ ਦੱਸਿਆ ਕਿ ਕੁਲਦੀਪ ਸਿੰਘ (27) ਪੁੱਤਰ ਪਰਮਜੀਤ ਸਿੰਘ ਪੱਲ੍ਹਾ ਨਵੰਬਰ 2022 ਵਿਚ ਪੁਰਤਗਾਲ ਵਿਖੇ ਰੋਜ਼ੀ-ਰੋਟੀ ਲਈ ਗਿਆ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 22 ਸਾਲਾ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਕਿਹਾ- ਸਾਡੀ ਧੀ ਦਾ ਕਤਲ ਹੋਇਆ

ਕੁਲਦੀਪ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਦਿੱਲੀ ਏਅਰਪੋਰਟ ਤੱਕ ਪੁੱਜਣ ਉਪਰੰਤ ਦੇਰ ਰਾਤ ਤੱਕ ਪਿੰਡ ਪੁੱਜਣ ’ਤੇ ਅੱਜ 25 ਸਤੰਬਰ ਨੂੰ ਉਸਦਾ ਅੰਤਿਮ ਸੰਸਕਾਰ ਪਿੰਡ ਪੱਲ੍ਹਾ ਵਿਖੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News