ਕੈਨੇਡਾ ਤੋਂ ਫਿਰ ਆਈ ਦਿਲ ਝੰਜੋੜਨ ਵਾਲੀ ਖ਼ਬਰ, ਦੋ ਦਿਨ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਕੌਫੀ ਪੀਣ ਮਗਰੋਂ ਹੋਈ ਮੌਤ

Saturday, Mar 02, 2024 - 06:38 PM (IST)

ਕੈਨੇਡਾ ਤੋਂ ਫਿਰ ਆਈ ਦਿਲ ਝੰਜੋੜਨ ਵਾਲੀ ਖ਼ਬਰ, ਦੋ ਦਿਨ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਕੌਫੀ ਪੀਣ ਮਗਰੋਂ ਹੋਈ ਮੌਤ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ੍ਹ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਅਜੇ ਤਿੰਨ ਕੁ ਮਹੀਨੇ ਪਹਿਲਾਂ ਹੀ ਇਥੋਂ ਦੇ ਨੌਜਵਾਨ ਮਨੀ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ ਅਤੇ ਅੱਜ ਫਿਰ ਕੈਨੇਡਾ ਵਿਖੇ ਇਥੋਂ ਦੇ ਵਸਨੀਕ ਨੌਜਵਾਨ ਕਮਲਜੀਤ ਸਿੰਘ ਸਿਵੀਆ (25) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅਜੇ ਦੋ ਦਿਨ ਪਹਿਲਾਂ ਹੀ ਉਹ ਆਪਣੇ ਪਿੰਡ ਗੰਧੜ੍ਹ ਤੋਂ ਦਿੱਲੀ ਹਵਾਈ ਅੱਡੇ ’ਤੇ ਗਿਆ ਸੀ ਅਤੇ ਕੈਨੇਡਾ ਜਾਣ ਲਈ ਰਵਾਨਾ ਹੋਇਆ ਸੀ। ਸਵੇਰ ਵੇਲੇ ਕੈਨੇਡਾ ਪਹੁੰਚ ਕੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਵੀ ਕੀਤੀ ਕਿ ਮੈਂ ਸਹੀ ਸਲਾਮਤ ਆਪਣੇ ਟਿਕਾਣੇ ’ਤੇ ਪਹੁੰਚ ਗਿਆ ਹਾਂ। ਉੱਥੇ ਪਹੁੰਚ ਕੇ ਉਸ ਨੇ ਕੌਫੀ ਹੀ ਪੀਤੀ ਸੀ ਕਿ ਦਿਲ ਦੌਰਾ ਪੈ ਗਿਆ। ਮਰਨ ਵਾਲਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਭੈਣਾਂ ਦਾ ਭਰਾ ਸੀ।

ਇਹ ਵੀ ਪੜ੍ਹੋ : ਡੀ. ਐੱਸ. ਪੀ. ਦਿਲਪ੍ਰੀਤ ਸਿੰਘ ਦੀ ਜਿੰਮ ’ਚ ਹੋਈ ਮੌਤ ਦੇ ਮਾਮਲੇ ’ਚ ਨਵਾਂ ਮੋੜ

ਪਿੰਡ ਗੰਧੜ੍ਹ ਅਤੇ ਆਸੇ ਪਾਸੇ ਦੇ ਖੇਤਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਰਨ ਵਾਲਾ ਨੌਜਵਾਨ ਦਾ ਪਰਿਵਾਰ ਸਾਧਾਰਨ ਕਿਸਾਨ ਪਰਿਵਾਰ ਹੈ ਅਤੇ ਬਹੁਤ ਘੱਟ ਜ਼ਮੀਨ ਹੈ। ਉਨ੍ਹਾਂ ਦੱਸਿਆ ਕਿ ਕਮਲਜੀਤ ਸਿੰਘ ਦੋ ਕੁ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਹੁਣ ਦੋ ਮਹੀਨਿਆਂ ਲਈ ਪਿੰਡ ਗੰਧੜ੍ਹ ਵਿਖੇ ਆਇਆ ਹੋਇਆ ਸੀ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ । ਪੰਜਾਬ ਸਰਕਾਰ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਉਕਤ ਪਰਿਵਾਰ ਦੀ ਮੱਦਦ ਕਰਨੀ ਚਾਹੀਦੀ ਹੈ ਅਤੇ ਮ੍ਰਿਤਕ ਦੇਹ ਲਿਆਉਣ ਲਈ ਯੋਗ ਉਪਰਾਲਾ ਕਰਨਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਗੋਪੀ ਚੋਹਲਾ ਕਤਲ ਕਾਂਡ ’ਚ ਵੱਡੀ ਖ਼ਬਰ, ਸੀ. ਸੀ. ਟੀ. ਵੀ. ਵੀਡੀਓ ਆਈ ਸਾਹਮਣੇ (ਦੇਖੋ ਵੀਡੀਓ)

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Gurminder Singh

Content Editor

Related News