ਵਿਦੇਸ਼ੋਂ ਮਿਲੀ ਖ਼ਬਰ ਨੂੰ ਸੁਣ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, ਘਰ 'ਚ ਵਿਛੇ ਸੱਥਰ
Saturday, Aug 02, 2025 - 06:00 PM (IST)

ਫਰੀਦਕੋਟ (ਜਗਤਾਰ ਦੁਸਾਂਝ)- ਫਰੀਦਕੋਟ ਦੇ ਪਿੰਡ ਪੱਕਾ ਨੰਬਰ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਆਕਾਸ਼ਦੀਪ ਸਿੰਘ ਵੱਲੋਂ ਕੈਨੇਡਾ ਵਿਖੇ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਆਕਾਸ਼ਦੀਪ ਸਿੰਘ ਤਕਰੀਬਨ 2 ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ ਅਤੇ ਇੰਨੀ ਦਿਨੀਂ ਕੰਮ ਕਾਰ ਨਾ ਮਿਲਣ ਦੇ ਚਲਦਿਆਂ ਮਾਨਸਿਕ ਤੌਰ 'ਤੇ ਪਰੇਸ਼ਾਨ ਚੱਲ ਰਿਹਾ ਸੀ ਜਿਸ ਦੇ ਚਲਦਿਆਂ ਉਸਨੇ ਇਹ ਕਦਮ ਚੁੱਕਿਆ। ਉਸਦੇ ਸਾਥੀਆਂ ਵੱਲੋਂ ਇਸ ਗੱਲ ਦੀ ਸੂਚਨਾ ਪਰਿਵਾਰ ਨੂੰ ਪਹੁੰਚਾਈ ਗਈ, ਜਿਸ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ
ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਵਾਸਤੇ ਮਦਦ ਕਰਨ ਦੀ ਅਪੀਲ ਕੀਤੀ ਹੈ। ਇਸ ਮਾਮਲੇ 'ਚ ਮ੍ਰਿਤਕ ਨੌਜਵਾਨ ਦੇ ਪਿਤਾ ਬੋਹੜ ਸਿੰਘ ਅਤੇ ਰਿਸ਼ਤੇਦਾਰ ਵਰਿੰਦਰ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨਾਂ ਨੂੰ ਆਕਾਸ਼ਦੀਪ ਸਿੰਘ ਦੇ ਸਾਥੀਆਂ ਵੱਲੋਂ ਹੀ ਇਹ ਜਾਣਕਾਰੀ ਦਿੱਤੀ ਗਈ। ਹਾਲਾਂਕਿ ਇੱਕ ਦਿਨ ਪਹਿਲਾਂ ਹੀ ਉਸਦੀ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਹੋਈ ਸੀ ਅਤੇ ਉਸ ਵੱਲੋਂ ਕਿਸੇ ਤਰ੍ਹਾਂ ਦੇ ਮਾਨਸਿਕ ਤਣਾਅ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਅੱਜ ਤੇ ਕੱਲ੍ਹ ਔਰਤਾਂ ਸਣੇ ਕਿਸਾਨਾਂ ਲਈ ਵਧੀਆ ਮੌਕਾ
ਉਨ੍ਹਾਂ ਨੂੰ ਸਮਝ ਨਹੀਂ ਲੱਗ ਰਹੀ ਕਿ ਉਸਨੇ ਇਹ ਕਦਮ ਕਿਉਂ ਚੁੱਕਿਆ ਹੈ। ਪਰਿਵਾਰ ਨੇ ਕਿਹਾ ਕਿ ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਵਾਸਤੇ ਕੈਨੇਡਾ' ਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਦੋਸਤ ਮਿੱਤਰਾਂ ਵੱਲੋਂ ਫੰਡ ਇਕੱਤਰਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਵੀ ਮਦਦ ਦੀ ਗੁਹਾਰ ਲਾਈ ਹੈ।
ਇਹ ਵੀ ਪੜ੍ਹੋ- ਹੋਟਲ ’ਚ ਪੁਲਸ ਦੀ ਰੇਡ, ਮਾਲਕ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8