ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਨੌਜਵਾਨ ਫਸਿਆ ਕਸੂਤਾ, ਬਿਨਾਂ ਕਸੂਰ ਹੋਈ ਜੇਲ੍ਹ, ਮਾਮਲਾ ਜਾਣ ਹੋਵੋਗੇ ਹੈਰਾਨ
Tuesday, May 21, 2024 - 06:26 PM (IST)
ਅੰਮ੍ਰਿਤਸਰ (ਗੁਰਪ੍ਰੀਤ): ਅੰਮ੍ਰਿਤਸਰ ਤੋਂ ਦੁਬਈ ਗਏ ਨੌਜਵਾਨ ਨਾਲ ਜੁੜਿਆ ਇਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਜਿਥੋਂ ਇਕ ਪਰਿਵਾਰ ਦਾ ਨੌਜਵਾਨ ਪੁੱਤਰ ਮਨਜਿੰਦਰ ਸਿੰਘ 2 ਸਾਲ ਪਹਿਲਾ ਵਿਦੇਸ਼ ਦੀ ਧਰਤੀ 'ਤੇ ਪੈਸੇ ਕਮਾਉਣ ਅਤੇ ਪਰਿਵਾਰ ਦੀ ਰੋਜ਼ੀ ਰੋਟੀ ਲਈ ਸੰਘਰਸ਼ ਕਰਨ ਵਾਸਤੇ ਗਿਆ ਸੀ ਪਰ ਇਕ ਦਿਨ ਕਿਸੇ ਕਾਰ ਚਾਲਕ ਕੋਲੋਂ ਲਿਫਟ ਲੈਣ ਮੌਕੇ ਉਸਨੂੰ ਦੁਬਈ ਦੀ ਪੁਲਸ ਨੇ ਕਾਬੂ ਕਰ ਲਿਆ ਅਤੇ ਚੋਰੀ ਦੀ ਕਾਰ ਦੇ ਮਾਮਲੇ ਵਿਚ ਜੇਲ੍ਹ ਭੇਜ ਦਿੱਤਾ। ਜਿਸਨੂੰ ਲੈ ਕੇ ਪਰਿਵਾਰ ਕਾਫ਼ੀ ਚਿੰਤਾ ਵਿਚ ਪੈ ਹੈ ਅਤੇ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਤ ਹੋ ਰਿਹਾ ਹੈ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਦੇ 33 ਦਿਨਾਂ ’ਚ ਰੇਲਵੇ ਨੂੰ ਪਿਆ ਕਰੋੜਾਂ ਦਾ ਘਾਟਾ, 30 ਹਜ਼ਾਰ ਯਾਤਰੀਆਂ ਨੂੰ ਦਿੱਤਾ ਪੂਰਾ ਰਿਫੰਡ
ਪਰਿਵਾਰ ਵਲੋਂ ਆਪਣੇ ਪੁੱਤ ਦੀ ਸਲਾਮਤੀ ਲਈ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫਤਰ ਵਿਚ ਇਕ ਮੰਗ ਪੱਤਰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜ ਆਪਣੇ ਪੁੱਤਰ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਹਰਦੀਪ ਸਿੰਘ ਭੰਗਾਲੀ ਨੇ ਦੱਸਿਆ ਕਿ ਇਸ ਪਰਿਵਾਰ ਦਾ 24 ਸਾਲਾ ਪੁੱਤ ਮਨਜਿੰਦਰ ਜੋ ਕਿ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ ਗਿਆ ਅਤੇ ਕਾਰ ਵਿਚ ਲਿਫਟ ਮੰਗਣ ਦੇ ਚੱਕਰ ਵਿਚ ਚੋਰੀ ਦੀ ਕਾਰ 'ਚ ਸਵਾਰ ਹੋਇਆ ਹੈ। ਜਦੋਂ ਨਾਕੇ 'ਤੇ ਪੁਲਸ ਨੇ ਰੋਕਿਆ ਦਾ ਕਾਰ ਵਿਚ ਮੌਜੂਦ ਲੋਕ ਭੱਜ ਗਏ ਅਤੇ ਇਹ ਪੁਲਸ ਦੀ ਗ੍ਰਿਫ਼ਤ ਵਿਚ ਆਉਣ 'ਤੇ ਨਜਾਇਜ਼ ਜੇਲ੍ਹ ਵਿਚ ਬੰਦ ਹੈ। ਜਿਸ ਨੂੰ ਲੈ ਕੇ ਪਰਿਵਾਰ ਦਰ-ਦਰ ਠੋਕਰਾਂ ਖਾਣ ਨੂੰ ਮਜ਼ਬੂਰ ਹੈ ਅਤੇ ਬੇਟੇ ਦੀ ਰਿਹਾਈ ਲਈ ਡੀ. ਸੀ. ਅੰਮ੍ਰਿਤਸਰ ਦੇ ਦਫਤਰ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।
ਇਹ ਵੀ ਪੜ੍ਹੋ- ਗਰਮੀ ਵਧਣ ਨਾਲ ਡੇਂਗੂ ਤੇ ਚਿਕਨਗੁਨੀਆਂ ਦੇ ਪਾਜ਼ੇਟਿਵ ਕੇਸ ਆਏ ਸਾਹਮਣੇ, ਸਿਹਤ ਵਿਭਾਗ ਵਲੋਂ ਸਖ਼ਤ ਹਦਾਇਤਾਂ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8