ਇਟਲੀ ਤੋਂ ਆਈ ਦੁਖਦ ਖ਼ਬਰ: ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

Saturday, Apr 29, 2023 - 12:12 PM (IST)

ਇਟਲੀ ਤੋਂ ਆਈ ਦੁਖਦ ਖ਼ਬਰ: ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਨੌਸ਼ਿਹਰਾ ਪੰਨੂਆਂ (ਬਲਦੇਵ)- ਬਲਾਕ ਨੌਸ਼ਿਹਰਾ ਪੰਨੂਆਂ ਅਧੀਨ ਆਉਂਦੇ ਪਿੰਡ ਤੁੜ ਦੇ ਵਸਨੀਕ ਸੁਖਪ੍ਰੀਤ ਸਿੰਘ (20) ਪੁੱਤਰ ਦਲੀਪ ਸਿੰਘ ਵਾਸੀ ਤੁੜ ਦੀ ਇਟਲੀ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਸਰਪੰਚ ਦਲਜਿੰਦਰ ਸਿੰਘ ਜਵੰਦਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਸੀ ਦਾ ਮੁੰਡਾ ਜੋ ਕਿ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਵਾਸਤੇ ਇਟਲੀ ਵਿਖੇ ਗਿਆ ਹੋਇਆ ਸੀ, ਜਿਸ ਦੀ ਬੀਤੇ ਦਿਨ ਇਕ ਭਿਆਨਕ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ- Ielts ਸੈਂਟਰ ’ਚ ਪੜ੍ਹਦੀ ਕੁੜੀ ਨੂੰ ਬੁਲਾਉਣ ਤੋਂ ਰੋਕਣ ਸਬੰਧੀ ਛਿੱੜਿਆ ਵੱਡਾ ਵਿਵਾਦ, ਚੱਲੀਆਂ ਅੰਨ੍ਹੇਵਾਹ ਗੋਲ਼ੀਆਂ

ਮ੍ਰਿਤਕ ਸੁਖਪ੍ਰੀਤ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਕੁਝ ਸਮਾਂ ਪਹਿਲਾਂ ਮ੍ਰਿਤਕ ਦੀ ਭੈਣ ਦੀ ਵੀ ਇਕ ਐਕਸੀਡੈਂਟ ਵਿਚ ਮੌਤ ਹੋ ਚੁੱਕੀ ਹੈ, ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਹ ਖ਼ਬਰ ਸੁਣ ਕੇ ਪਿੰਡ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਮ੍ਰਿਤਕ ਦੀ ਦੇਹ 5 ਮਈ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਤੁੜ ਵਿਖੇ ਪਹੁੰਚੇਗੀ, ਉਪਰੰਤ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਚਾਵਾਂ ਨਾਲ ਅਮਰੀਕਾ ਤੋਰਿਆ ਸੀ ਗੱਭਰੂ ਪੁੱਤ, ਪਹੁੰਚਦਿਆਂ ਹੀ ਵਾਪਰ ਗਿਆ ਭਾਣਾ, ਘਰ 'ਚ ਵਿਛੇ ਸੱਥਰ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਧੂੰਦਾ ਦੇ ਨੌਜਵਾਨ ਤਰਲੋਚਨ ਸਿੰਘ ਪੁੱਤਰ ਸਰਵਣ ਸਿੰਘ ਦੀ ਅਮਰੀਕਾ ਵਿਖੇ ਹਾਰਟ ਅਟੈਕ ਆਉਣ ਕਰਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਉਮਰ 27 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਅਮਰੀਕਾ ਪੁੱਜਾ ਸੀ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News