ਅਧਾਰ ਕਾਰਡ ਵਾਲੀਆਂ ਬੱਸਾਂ ''ਚ ਸਫਰ ਕਰਨ ਵਾਲਿਆਂ ਲਈ ਖ਼ਤਰੇ ਦੀ ਘੰਟੀ, ਖਬਰ ਪੜ੍ਹਕੇ ਵਧੇਗੀ ਚਿੰਤਾ
Monday, Jul 28, 2025 - 01:59 PM (IST)

ਫਰੀਦਕੋਟ (ਚਾਵਲਾ) : ਪੰਜਾਬ ਰੋਡਵੇਜ਼, ਪਨਬਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਮੀਟਿੰਗ ਮੌਕੇ ਸੂਬਾ ਮੀਤ ਪ੍ਰਧਾਨ ਹਰਪ੍ਰੀਤ ਸੋਢੀ ਨੇ ਪ੍ਰੈੱਸ ਨੂੰ ਬਿਆਨ ਦਿੰਦੇ ਕਿਹਾ ਕਿ ਸਰਕਾਰ ਨੂੰ ਸੱਤਾ ’ਚ ਆਈ ਨੂੰ ਲਗਭਗ 3 ਸਾਲ ਤੋਂ ਵੀ ਵੱਧ ਸਮਾਂ ਹੋ ਗਿਆ ਹੈ। ਸਰਕਾਰ ਅਤੇ ਮੈਨੇਜਮੈਂਟ ਨਾਲ ਵੀ ਕਾਫੀ ਮੀਟਿੰਗਾਂ ਹੋ ਚੁੱਕੀਆਂ ਹਨ ਸਰਕਾਰ ਵੱਲੋਂ ਲਿਖਤੀ ਭਰੋਸੇ ਵੀ ਦਿੱਤੇ ਗਏ ਹਨ ਇੱਥੋਂ ਤੱਕ ਮੰਗਾਂ ਸਬੰਧੀ ਕਮੇਟੀ ਵੀ ਗਠਿਤ ਕੀਤੀਆਂ ਗਈਆਂ ਸਨ ਪਰ ਦਿੱਤੇ ਸਮੇਂ ਅਨੁਸਾਰ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਪ੍ਰੈੱਸ ਮੀਡੀਆ ’ਚ ਬਿਆਨ ਵੀ ਦਿੱਤਾ ਗਿਆ ਸੀ ਕਿ 16 ਜੁਲਾਈ ਨੂੰ ਮੀਟਿੰਗ ਕੀਤੀ ਜਾਵੇਗੀ ਤੇ ਕੁਝ ਮੰਗਾਂ ਦਾ ਹੱਲ 16 ਜੁਲਾਈ ਨੂੰ ਕਰ ਦਿੱਤਾ ਜਾਵੇਗਾ ਬਾਕੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ’ਤੇ 2 ਮੀਟਿੰਗਾਂ ਕਰਕੇ 28 ਜੁਲਾਈ ਨੂੰ ਪੂਰਨ ਤੌਰ ’ਤੇ ਮੰਗਾਂ ਦਾ ਹੱਲ ਕਰ ਦਿੱਤਾ ਜਾਵੇਗਾ ਪਰ ਮੰਤਰੀ ਵੱਲੋਂ ਕਿਸੇ ਵੀ ਮੰਗ ਦਾ ਮੀਟਿੰਗਾਂ ’ਚ ਅਜੇ ਤੱਕ ਹੱਲ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ "ਚ ਇਨ੍ਹਾਂ ਵਾਹਨ ਚਾਲਕਾਂ ਦੀ ਆ ਗਈ ਸ਼ਾਮਤ, ਸ਼ੁਰੂ ਹੋ ਗਈ ਕਾਰਵਾਈ
ਹਰਦੀਪ ਸਿੰਘ ਸੈਕਟਰੀ ਨੇ ਕਿਹਾ ਕਿ ਸਰਕਾਰ ਮੰਗਾਂ ਦਾ ਹੱਲ ਕਰਨ ਦੀ ਬਜਾਏ ਵਿਭਾਗਾਂ ਨੂੰ ਨਿਜੀਕਰਨ ਵੱਲ ਲਿਜਾਇਆ ਜਾ ਰਿਹਾ ਹੈ ਵਿਭਾਗਾਂ ਵਿਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦੀ ਪਾਲਸੀ ਲਿਆਂਦੀ ਜਾ ਰਹੀ ਹੈ। ਕਾਰਪੋਰੇਟ ਘਰਾਣਿਆਂ ਨੂੰ ਵਿਭਾਗਾਂ ਦੀ ਪੂਰਨ ਤੌਰ ’ਤੇ ਲੁੱਟ ਕਰਵਾਉਣ ਦੀ ਮਨਸ਼ਾ ਨਾਲ ਕਿਲੋਮੀਟਰ ਸਕੀਮ ਬੱਸਾਂ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਤੇ ਮੈਨੇਜ਼ਮੈਂਟ ਨੇ 28 ਜੁਲਾਈ ਨੂੰ ਮੰਗਾ ਦਾ ਹੱਲ ਨਾ ਕੀਤਾ ਤਾਂ ਬੱਸਾਂ ਬੰਦ ਕਰ ਕੇ ਆਣ ਮਿੱਥੇ ਸਮੇਂ ਲਈ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਮੈਨੇਜਮੈਂਟ ਦੀ ਹੋਵੇਗੀ।
ਇਹ ਵੀ ਪੜ੍ਹੋ : ਡੈਮ 'ਚੋਂ ਛੱਡਿਆ ਪਾਣੀ, ਪੰਜਾਬ ਵਿਚ ਜਾਰੀ ਹੋਇਆ ਅਲਰਟ, ਇਹ ਇਲਾਕੇ ਰਹਿਣ ਸਾਵਧਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e