ਪੰਜਾਬ ''ਚ 3 ਦਿਨ ਨਹੀਂ ਚੱਲਣਗੀਆਂ ਆਧਾਰ ਕਾਰਡ ਵਾਲੀਆਂ ਬੱਸਾਂ! ਸਫ਼ਰ ਕਰਨ ਵਾਲੇ ਇਨ੍ਹਾਂ ਤਾਰੀਖ਼ਾਂ ਨੂੰ...
Sunday, Nov 23, 2025 - 10:30 AM (IST)
ਚੰਡੀਗੜ੍ਹ : ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਨੂੰ ਲੈ ਕੇ ਜ਼ਰੂਰੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਆਧਾਰ ਕਾਰਡ 'ਤੇ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਬੀਬੀਆਂ ਸਣੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਬੱਸਾਂ 8 ਤੋਂ 10 ਦਸੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਹ ਬੱਸਾਂ ਦਾ ਚੱਕਾ ਜਾਮ ਕਰਨ ਲਈ ਮਜਬੂਰ ਹਨ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤੀ ਇਹ ਸਹੂਲਤ
ਯੂਨੀਅਨ ਨੇ ਐਲਾਨ ਕੀਤਾ ਕਿ 28 ਨਵੰਬਰ ਅਤੇ 2 ਦਸੰਬਰ ਨੂੰ ਸਾਰੇ ਡਿਪੂਆਂ 'ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਪੰਜਾਬ ਭਰ ਦੇ ਬੱਸ ਡਿਪੂ ਬੰਦ ਰਹਿਣਗੇ। ਇਸ ਦੇ ਨਾਲ ਹੀ 8 ਤੋਂ 10 ਦਸੰਬਰ ਤੱਕ ਬੱਸਾਂ ਨਹੀਂ ਚੱਲਣਗੀਆਂ।
ਇਹ ਵੀ ਪੜ੍ਹੋ : 25 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਚੰਡੀਗੜ੍ਹ 'ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਇਸ ਲਈ ਇਨ੍ਹਾਂ 3 ਦਿਨਾਂ ਦੌਰਾਨ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਸੀਂ ਵੀ ਇਨ੍ਹਾਂ ਤਾਰੀਖ਼ਾਂ ਦੌਰਾਨ ਕਿਤੇ ਜਾਣ ਦਾ ਪ੍ਰੋਗਰਾਮ ਬਣਾਇਆ ਹੈ ਤਾਂ ਇਨ੍ਹਾਂ ਤਾਰੀਖ਼ਾਂ ਨੂੰ ਸੋਚ-ਸਮਝ ਕੇ ਹੀ ਘਰੋਂ ਨਿਕਲੋ ਕਿਉਂਕਿ ਰਾਹ 'ਚ ਤੁਹਾਨੂੰ ਪਰੇਸ਼ਾਨੀ ਹੋ ਸਕਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
