ਹੁਣ ਸੌਖਾ ਨਹੀਂ ਬਣੇਗਾ ਆਧਾਰ ਕਾਰਡ, ਸਖ਼ਤ ਜਾਂਚ ਪ੍ਰਕਿਰਿਆ ਵਿਚੋਂ ਪਵੇਗਾ ਲੰਘਣਾ
Monday, Aug 07, 2023 - 06:34 PM (IST)
ਪਟਿਆਲਾ : ਜੇਕਰ ਤੁਹਾਡੀ ਉਮਰ 18 ਸਾਲ ਤੋਂ ਵੱਧ ਹੈ ਅਤੇ ਤੁਹਾਡਾ ਆਧਾਰ ਕਾਰਡ ਨਹੀਂ ਬਣਿਆ ਹੈ ਤਾਂ ਤੁਹਾਡੇ ਲਈ ਥੋੜ੍ਹੀ ਪ੍ਰੇਸ਼ਾਨੀ ਖੜ੍ਹੀ ਹੋ ਸਕਦੀ ਹੈ ਕਿਉਂਕਿ ਹੁਣ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਧਾਰ ਕਾਰਡ ਬਣਾਉਣ ਲਈ ਸਖ਼ਤ ਜਾਂਚ ਪ੍ਰਕਿਰਿਆ ਵਿਚੋਂ ਲੰਘਣਾ ਹੋਵੇਗਾ। ਬਿਨੈਕਾਰ ਦੇ ਨਾਮ ਅਤੇ ਪਤੇ ਦੇ ਸਬੂਤ ਦੀ ਪੁਸ਼ਟੀ ਹੋਵੇਗੀ। ਸਰਕਾਰ ਨੇ ਤਹਿਸੀਲਦਾਰਾਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਮਨਜ਼ੂਰੀ ਤੋਂ ਬਾਅਦ ਹੀ ਆਧਾਰ ਕਾਰਡ ਬਣਾਇਆ ਜਾਵੇਗਾ। ਹਾਲ ਹੀ ਵਿਚ ਯੂ. ਆਈ. ਡੀ. ਏ. ਆਈ. ਨੇ ਸੂਬਾ ਸਰਕਾਰ ਨੂੰ ਨੌਜਵਾਨਾਂ ਦੇ ਆਧਾਰ ਕਾਰਡ ਦੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਤਸਦੀਕ ਲਈ ਸਾਰੇ ਜ਼ਿਲ੍ਹਿਆਂ ਵਿਚ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ’ਚ ਭਰਾ ਨੇ ਗੋਲ਼ੀਆਂ ਮਾਰ ਕੇ ਕੀਤਾ ਭੈਣ ਦਾ ਕਤਲ, ਵਾਰਦਾਤ ਤੋਂ ਬਾਅਦ ਖੁਦ ਪਹੁੰਚਿਆ ਥਾਣੇ
ਅਜਿਹਾ ਕਰਨ ਦਾ ਮੁੱਖ ਕਾਰਣ ਆਧਾਰ ਕਾਰਡ ਦੀ ਦੁਰਵਰਤੋਂ ਨੂੰ ਰੋਕਣਾ ਹੈ। ਐੱਸ. ਡੀ. ਐੱਮ ਦਫ਼ਤਰ ਦੇ ਇਕ ਸੰਚਾਲਕ ਨੇ ਦੱਸਿਆ ਕਿ ਤਹਿਸੀਲਦਾਰਾਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜੋ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਆਧਾਰ ਕਾਰਡ ਲਈ ਲਗਾਏ ਜਾਣ ਵਾਲੇ ਦਸਤਾਵੇਜ਼ਾਂ ਦੀ ਜਾਂਚ ਕਰਨਗੇ।
ਇਹ ਵੀ ਪੜ੍ਹੋ : ਪੁੱਤ ਬਣੇ ਕਪੁੱਤ, ਜਿਸ ਪਿਓ ਨੇ ਜੰਮਿਆ ਉਸੇ ਨੂੰ ਕੁਹਾੜੇ ਤੇ ਗੰਡਾਸੇ ਨਾਲ ਵੱਢ ਦਿੱਤੀ ਰੂਹ ਕੰਬਾਊ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8