ਪੰਜਾਬ : ਆਧਾਰ ਕਾਰਡ ਨੂੰ ਲੈ ਕੇ ਵੱਡੀ ਅਪਡੇਟ, ਹੁਣ ਲਾਜ਼ਮੀ ਕਰਵਾਉਣਾ ਪਵੇਗਾ ਇਹ ਕੰਮ
Tuesday, Jan 06, 2026 - 12:28 PM (IST)
ਮਾਨਸਾ (ਮਨਜੀਤ ਕੌਰ) : ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਸਮੇਂ-ਸਮੇਂ ’ਤੇ ਅਪਡੇਟ ਕਰਵਾਉਣ ਤਾਂ ਜੋ ਵੱਖ-ਵੱਖ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੈਣ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਅਪਡੇਟ ਨਾ ਹੋਣ ਦੀ ਸੂਰਤ ਵਿਚ ਨਾਗਰਿਕਾਂ ਨੂੰ ਕਈ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਸਕਦਾ ਹੈ। ਯੂ. ਆਈ. ਡੀ. ਏ. ਆਈ. ਦੀਆਂ ਹਦਾਇਤਾਂ ਅਨੁਸਾਰ 5 ਸਾਲ ਅਤੇ 15 ਸਾਲ ਦੀ ਉਮਰ ਤੋਂ ਬਾਅਦ ਬੱਚਿਆਂ ਦਾ ਆਧਾਰ ਕਾਰਡ ਬਾਇਓਮੀਟ੍ਰਿਕ ਜਿਸ ਵਿਚ ਫਿੰਗਰਪ੍ਰਿੰਟ, ਆਇਰਿਸ ਅਤੇ ਚਿਹਰਾ ਆਦਿ ਅਪਡੇਟ ਕਰਵਾਉਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਸਕੂਲਾਂ ਵਿਚ ਛੁੱਟੀਆਂ ਦਰਮਿਆਨ ਵੱਡੀ ਖ਼ਬਰ, ਜਾਰੀ ਹੋਏ ਗਏ ਨਵੇਂ ਹੁਕਮ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਸਾਲ ਤੋਂ ਪੁਰਾਣੇ ਆਧਾਰ ਕਾਰਡਾਂ ਨੂੰ ਵੀ ਅਪਡੇਟ ਕਰਵਾਉਣਾ ਜ਼ਰੂਰੀ ਹੈ, ਜਿਸ ਵਿਚ ਬਾਇਓਮੀਟ੍ਰਿਕ ਦੇ ਨਾਲ-ਨਾਲ ਪਤੇ ਦਾ ਸਬੂਤ ਵੀ ਅਪਡੇਟ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅਪਡੇਟ ਰੱਖਣ ਤਾਂ ਜੋ ਡੀਬੀਟੀ ਸਮੇਤ ਹੋਰ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਮਿਲ ਸਕੇ। ਦਸਤਾਵੇਜ਼ ਅਪਡੇਟ ਕਰਨ ਦੀ ਇਹ ਸੁਵਿਧਾ ਮਾਈ ਆਧਾਰ ਪੋਰਟਲ ਰਾਹੀਂ ਆਨਲਾਈਨ ਜਾਂ ਸੇਵਾ ਕੇਂਦਰਾਂ ’ਤੇ ਉਪਲਬਧ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮ, ਹੋਣ ਜਾ ਰਹੀ ਸਖ਼ਤ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
