ਆਧਾਰ ਕਾਰਡ ਅਪਡੇਟ ਕਰਵਾਉਣ ਲਈ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰਨ ਨਾਗਰਿਕ

Saturday, Nov 09, 2024 - 03:35 PM (IST)

ਸੰਗਰੂਰ (ਸਿੰਗਲਾ) : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜ਼ਿਲ੍ਹੇ ਵਿਚ ਪੰਜ ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਮਾਪੇ ਆਪਣੇ ਘਰਾਂ ਨੇੜਲੇ ਸੇਵਾ ਕੇਂਦਰਾਂ ਵਿਚ ਜਾ ਕੇ ਬੱਚਿਆਂ ਦੇ ਆਧਾਰ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਧਾਰ ਕਾਰਡ, ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ਇੱਕ ਮਹੱਤਵਪੂਰਨ ਪਛਾਣ ਪੱਤਰ ਹੈ, ਜਿਸ ਨੂੰ ਬਣਵਾਉਣ ਨਾਲ ਭਾਰਤ ਦੇ ਨਾਗਰਿਕ ਵੱਖ-ਵੱਖ ਤਰ੍ਹਾਂ ਦੇ ਲਾਭ ਹਾਸਲ ਕਰਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਤੋਂ 15 ਸਾਲ ਦੀ ਉਮਰ ਦੇ ਜਿਹੜੇ ਬੱਚਿਆਂ ਦਾ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈ, ਉਹ ਵੀ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਲੋਕ ਹਿੱਤ ਵਿਚ ਅਪੀਲ ਕਰਦਿਆਂ ਕਿਹਾ ਹੈ ਕਿ ਮੋਬਾਇਲ ਨੰਬਰ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਜਾਂ ਬਾਇਓਮੀਟ੍ਰਿਕ ਨੂੰ ਅਪਡੇਟ ਕਰਵਾਉਣ ਲਈ ਕੋਈ ਵੀ ਨਾਗਰਿਕ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹਾਸਲ ਕਰ ਸਕਦਾ ਹੈ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਕਾਰਨ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। 


Babita

Content Editor

Related News