ਆਦੀਆ ਪਿੰਡ ਦੇ ਰਣਜੀਤ ਸਿੰਘ ਦਾ ਐਨਕਾਊਂਟਰ ਕਰਨ ਵਾਲੇ ਦੋ ਪੁਲਸ ਵਾਲੇ ਸਸਪੈਂਡ : ਮਜੀਠੀਆ
Saturday, Feb 28, 2026 - 04:21 PM (IST)
ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਗੁਰਦਾਸਪੁਰ ਦੇ ਪਿੰਡ ਆਦੀਆਂ ਦੇ ਸਿੱਖ ਨੌਜਵਾਨ ਰਣਜੀਤ ਸਿੰਘ ਦੇ ਪੁਲਸ ਮੁਕਾਬਲੇ ਲੈ ਕੇ ਸੂਬਾ ਸਰਕਾਰ ਅਤੇ ਪੁਲਸ ਪ੍ਰਸ਼ਾਸਨ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਮਜੀਠੀਆ ਨੇ ਸੋਸ਼ਲ ਮੀਡੀਆ ਰਾਹੀਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਮੁਕਾਬਲੇ ਵਿਚ ਸ਼ਾਮਲ ਸੀਆਈਏ ਸਟਾਫ ਦੇ ਦੋ ਅਧਿਕਾਰੀਆਂ ਗੁਰਮੀਤ ਸਿੰਘ ਅਤੇ ਬਨਾਰਸੀ ਦਾਸ ਨੂੰ ਪੁਲਸ ਨੇ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਜੇਕਰ ਇਹ ਖ਼ਬਰ ਸਹੀ ਹੈ, ਤਾਂ ਪੁਲਸ ਇਸ ਦੀ ਪੁਸ਼ਟੀ ਕਰੇ ਤਾਂ ਜੋ ਸੱਚਾਈ ਜਨਤਾ ਦੇ ਸਾਹਮਣੇ ਆ ਸਕੇ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਦੋ ਦੀ ਮੌਤ
ਮਜੀਠੀਆ ਨੇ ਕਿਹਾ ਕਿ ਸਿਰਫ ਛੋਟੇ ਦਰਜੇ ਦੇ ਅਫਸਰਾਂ 'ਤੇ ਕਾਰਵਾਈ ਕਰਕੇ ਵੱਡੇ ਅਫਸਰਾਂ ਨੂੰ ਕਿਉਂ ਬਚਾਇਆ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਜੇਕਰ ਪੁਲਸ ਕਰਮਚਾਰੀ ਮੁਅੱਤਲ ਨਹੀਂ ਕੀਤੇ ਗਏ ਤਾਂ ਇਕ ਬੇਕਸੂਰ ਸਿੱਖ ਨੌਜਵਾਨ ਨੂੰ ਮਾਰਨ ਦੇ ਦੋਸ਼ ਵਿਚ ਪਰਚਾ ਦਰਜ ਕਿਉਂ ਨਹੀਂ ਹੋਇਆ? ਉਨ੍ਹਾਂ ਨੇ ਮੰਗ ਕੀਤੀ ਹੈ ਕਿ ਰਣਜੀਤ ਸਿੰਘ ਦੇ ਕਤਲ ਦਾ ਮੁਕੱਦਮਾ ਸੂਬੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ, ਐੱਸਐੱਸਪੀ ਆਦਿਤਿਆ ਸ਼ਰਮਾ, ਡੀਆਈਜੀ ਸੰਦੀਪ ਗੋਇਲ ਅਤੇ ਐਡਹਾਕ ਡੀਜੀਪੀ 'ਤੇ ਦਰਜ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਪੁਲਸ ਦੀ ਕਾਰਵਾਈ 'ਤੇ ਸ਼ੱਕ ਜ਼ਾਹਰ ਕਰਦਿਆਂ ਉਨ੍ਹਾਂ ਨੇ ਇਸ ਮਾਮਲੇ ਦੀ ਸੀਬੀਆਈ ਤੋਂ ਸੁਤੰਤਰ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ। ਮਜੀਠੀਆ ਨੇ ਪੰਜਾਬ ਪੁਲਸ 'ਤੇ ਪੱਖਪਾਤੀ ਹੋਣ ਦਾ ਦੋਸ਼ ਲਗਾਇਆ ਹੈ ਅਤੇ ਇਸ ਮਾਮਲੇ ਵਿਚ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਹਾਦਸਾ, ਪਟਵਾਰੀ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
