'ਆਮ ਆਦਮੀ ਕਲੀਨਿਕਾਂ' ਦਾ ਪੂਰਾ ਲਾਹਾ ਲੈ ਰਹੇ ਪੰਜਾਬ ਵਾਸੀ, ਕਰਵਾ ਰਹੇ ਮੁਫ਼ਤ ਇਲਾਜ

Friday, Sep 13, 2024 - 03:31 PM (IST)

ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ 'ਚ ਮੁੱਢਲੀਆਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਗਏ 'ਆਮ ਆਦਮੀ ਕਲੀਨਿਕਾਂ' ਨੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਇਨ੍ਹਾਂ 'ਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2 ਕਰੋੜ ਦਾ ਅੰਕੜਾ ਪਾਰ ਕਰ ਚੁੱਕੀ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖ਼ੁਲਾਸਾ ਕੀਤਾ ਹੈ ਕਿ 15 ਅਗਸਤ, 2022 ਤੋਂ ਹੁਣ ਤੱਕ ਸੂਬੇ 'ਚ 2 ਕਰੋੜ ਤੋਂ ਵੱਧ ਮਰੀਜ਼ਾਂ ਨੇ 842 ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਕਰਵਾਇਆ ਹੈ।

ਇਹ ਵੀ ਪੜ੍ਹੋ : ਸਾਵਧਾਨ! ਪੰਜਾਬ 'ਚ ਅੰਮ੍ਰਿਤਸਰ ਲਾਗੇ ਬਣ ਰਿਹਾ ਚੱਕਰਵਾਤ, ਮਚਾ ਸਕਦੈ ਤਬਾਹੀ!

ਦੱਸਣਯੋਗ ਹੈ ਕਿ ਸੂਬੇ 'ਚ ਕੁੱਲ 842 ਆਮ ਆਦਮੀ ਕਲੀਨਿਕਾਂ 'ਚੋਂ 312 ਸ਼ਹਿਰੀ ਖੇਤਰਾਂ 'ਚ ਅਤੇ 530 ਦਿਹਾਤੀ ਖੇਤਰਾਂ 'ਚ ਕਾਰਜਸ਼ੀਲ ਹਨ। ਇਨ੍ਹਾਂ ਕਲੀਨਿਕਾਂ 'ਚ ਮੁਫ਼ਤ ਇਲਾਜ ਤੋਂ ਇਲਾਵਾ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਹਰੇਕ ਕਲੀਨਿਕ ਆਈ. ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ, ਜਿਸ ਨਾਲ ਰਜਿਸਟ੍ਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਡਾਕਟਰੀ ਤਜਵੀਜ਼ ਦੇ ਮੁਕੰਮਲ ਤੌਰ 'ਤੇ ਡਿਜੀਟਾਈਜ਼ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪੰਚਾਇਤ ਸੰਮਤੀਆਂ ਹੋਈਆਂ ਭੰਗ, ਪੰਚਾਇਤੀ ਚੋਣਾਂ ਜਲਦ!

ਸਿਹਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ 'ਚ ਦਵਾਈ ਲੈਣ ਵਾਲੀਆਂ 55 ਫ਼ੀਸਦੀ ਔਰਤਾਂ ਹਨ। ਇਨ੍ਹਾਂ ਨਾਲ ਆਮ ਲੋਕਾਂ ਨੂੰ ਬਹੁਤ ਵੱਡਾ ਫ਼ਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਹੋਰ ਵੀ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਤਾਂ ਜੋ ਪੰਜਾਬ ਦੀ ਜਨਤਾ ਨੂੰ ਫ਼ਾਇਦਾ ਮਿਲ ਸਕੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=

 


Babita

Content Editor

Related News