ਪੰਜਾਬ ਦੀਆਂ ਔਰਤਾਂ ਲਈ ਵਰਦਾਨ ਸਾਬਿਤ ਹੋਏ 'ਆਮ ਆਦਮੀ ਕਲੀਨਿਕ'

Saturday, Sep 28, 2024 - 03:32 PM (IST)

ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਨਾਲ ਪੰਜਾਬ ’ਚ ਸਿਹਤ ਕ੍ਰਾਂਤੀ ਆਈ ਹੈ। ਵੱਖ-ਵੱਖ ਥਾਵਾਂ 'ਤੇ ਅਜਿਹੇ 872 ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਹਰ ਰੋਜ਼ 60 ਹਜ਼ਾਰ ਦੇ ਕਰੀਬ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਇਨ੍ਹਾਂ ਕਲੀਨਿਕਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ’ਚ ਹੁਣ ਤੱਕ 2 ਕਰੋੜ 7 ਲੱਖ ਮਰੀਜ਼ ਇਲਾਜ ਲਈ ਪਹੁੰਚੇ ਹਨ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ 55 ਫ਼ੀਸਦੀ ਔਰਤਾਂ ਸ਼ਾਮਲ ਹਨ। 

ਪਹਿਲਾਂ ਲੋਕਾਂ ਨੂੰ ਛੋਟੀਆਂ  ਬਿਮਾਰੀਆਂ ਦੇ ਇਲਾਜ ਲਈ ਵੀ ਦੂਰ-ਦੁਰਾਡੇ ਜਾਣਾ ਪੈਂਦਾ ਸੀ। ਇਸ ਕਾਰਨ ਔਰਤਾਂ ਕਈ ਵਾਰ ਆਪਣੀ ਸਿਹਤ ਨੂੰ ਅਣਗੌਲ਼ਿਆਂ ਹੀ ਕਰ ਦਿੰਦੀਆਂ ਸਨ। ਪਰ ਥਾਂ-ਥਾਂ 'ਤੇ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਔਰਤਾਂ ਨੂੰ ਵਿਸ਼ੇਸ਼ ਸਹੂਲਤ ਮਿਲੀ ਹੈ। ਔਰਤਾਂ ਨੇ ਵੀ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਇਹ ਅੰਕੜੇ ਇਸ ਗੱਲ ਦਾ ਸਬੂਤ ਹਨ ਕਿ ਤਕਰੀਬਨ 1 ਕਰੋੜ ਤੋਂ ਵੀ ਵੱਧ ਔਰਤਾਂ ਨੇ ਹੁਣ ਤਕ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾਇਆ ਹੈ। ਇਹ ਕਹਿਣਾ ਅਤਿ-ਕਥਨੀ ਨਹੀਂ ਹੋਵੇਗੀ ਕਿ ਆਮ ਆਦਮੀ ਕਲੀਨਿਕ ਪੰਜਾਬ ਦੀਆਂ ਔਰਤਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। 

ਆਮ ਆਦਮੀ ਕਲੀਨਿਕਾਂ ’ਚ ਕੁੱਲ 80 ਤਰ੍ਹਾਂ ਦੀਆਂ ਦਵਾਈਆਂ ਤੇ 38 ਟੈਸਟਾਂ ਦੀ ਸਹੂਲਤ ਮੁਹੱਈਆ ਮੁਫ਼ਤ ਕਰਵਾਈ ਜਾ ਰਹੀ ਹੈ। ਇਨ੍ਹਾਂ ਕਲੀਨਿਕਾਂ ’ਚ 72 ਲੱਖ ਤੋਂ ਵੱਧ ਜਾਂਚ ਟੈਸਟ ਮੁਫਤ ਕੀਤੇ ਗਏ ਹਨ। ਇਨ੍ਹਾਂ ਸਹੂਲਤਾਂ ਨੇ ਸੂਬੇ ਦੇ ਲੋਕਾਂ ਦੇ ਸਿਹਤ ਸੰਭਾਲ 'ਤੇ ਹੋਣ ਵਾਲੇ 1050 ਕਰੋੜ ਰੁਪਏ ਦੇ ਖਰਚੇ ਦੀ ਬੱਚਤ ਕਰਨ ’ਚ ਯੋਗਦਾਨ ਪਾਇਆ ਹੈ। 


Anmol Tagra

Content Editor

Related News