ਪੰਜਾਬ ਦੇ ਲੋਕਾਂ ਲਈ ਵਰਦਾਨ ਬਣੇ 'ਆਮ ਆਦਮੀ ਕਲੀਨਿਕ', ਕਰੋੜਾਂ ਲੋਕਾਂ ਦਾ ਹੋ ਚੁੱਕੈ ਇਲਾਜ

Monday, Oct 14, 2024 - 03:33 PM (IST)

ਪੰਜਾਬ ਦੇ ਲੋਕਾਂ ਲਈ ਵਰਦਾਨ ਬਣੇ 'ਆਮ ਆਦਮੀ ਕਲੀਨਿਕ', ਕਰੋੜਾਂ ਲੋਕਾਂ ਦਾ ਹੋ ਚੁੱਕੈ ਇਲਾਜ

ਜਲੰਧਰ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਇਕ ਪ੍ਰਮੁੱਖ ਸਿਹਤ ਸਬੰਧੀ ਯੋਜਨਾ ਸ਼ੁਰੂ ਕੀਤੀ ਗਈ ਹੈ। ਪੂਰੇ ਸੂਬੇ 'ਚ ਹੁਣ ਤੱਕ 872 ਦੇ ਕਰੀਬ ਮੁਹੱਲਾ ਕਲੀਨਿਕ ਖੁੱਲ੍ਹ ਚੁੱਕੇ ਹਨ। ਇਨ੍ਹਾਂ ਕਲੀਨਿਕਾਂ 'ਚ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਕਲੀਨਿਕਾਂ 'ਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2 ਕਰੋੜ ਦਾ ਅੰਕੜਾ ਪਾਰ ਕਰ ਚੁੱਕੀ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ, ਹੋਣਗੀਆਂ ਅਹਿਮ ਵਿਚਾਰਾਂ

ਜਿਹੜੇ ਟੈਸਟ ਪ੍ਰਾਈਵੇਟ ਲੈਬਾਂ ਵਿਚ ਮਹਿੰਗੇ ਭਾਅ 'ਤੇ ਮਰੀਜ਼ਾਂ ਨੂੰ ਕਰਵਾਉਣੇ ਪੈਂਦੇ ਸਨ, ਅੱਜ ਉਹ ਪੰਜਾਬ ਸਰਕਾਰ ਦੇ ਕਲੀਨਿਕਾਂ ਵਿਚ ਮੁਫ਼ਤ ਕਰਵਾਉਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਵੇਲੇ ਆਮ ਆਦਮੀ ਕਲੀਨਿਕਾਂ ’ਚ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲਦੀਆਂ ਹਨ।

ਇਹ ਵੀ ਪੜ੍ਹੋ : ਦੁਸਹਿਰੇ 'ਤੇ ਲੋਕਾਂ ਲਈ Advisory ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਅਜੇ ਤੱਕ 450 ਕਰੋੜ ਰੁਪਏ ਦੀਆਂ ਦਵਾਈਆਂ ਲੋਕਾਂ ਨੂੰ ਮੁਫ਼ਤ ’ਚ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਕਲੀਨਿਕਾਂ 'ਚ ਸਾਰਾ ਕੰਮ ਆਨਲਾਈਨ ਕੀਤਾ ਜਾਂਦਾ ਹੈ। ਸਰਕਾਰ ਵਲੋਂ ਕਲੀਨਿਕਾਂ 'ਚ ਟੈਬਲੇਟ, ਪ੍ਰਿੰਟਰਾਂ ਤੋਂ ਇਲਾਵਾ ਬਾਕੀ ਚੀਜ਼ਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਆਮ ਲੋਕਾਂ ਪ੍ਰਤੀ ਸਰਕਾਰ ਦਾ ਇਹ ਇਕ ਚੰਗੀ ਪਹਿਲ ਕਦਮੀ ਹੈ ਅਤੇ ਲੋਕਾਂ ਵਲੋਂ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


 


author

Babita

Content Editor

Related News