ਬਲਾਕ ਤਪਾ ਅਧੀਨ ਆਮ ਆਦਮੀ ਕਲੀਨਿਕਾਂ ''ਚ 43 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਕਰਵਾਇਆ ਇਲਾਜ

Sunday, Aug 24, 2025 - 06:25 PM (IST)

ਬਲਾਕ ਤਪਾ ਅਧੀਨ ਆਮ ਆਦਮੀ ਕਲੀਨਿਕਾਂ ''ਚ 43 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਕਰਵਾਇਆ ਇਲਾਜ

ਤਪਾ ਮੰਡੀ (ਸ਼ਾਮ,ਗਰਗ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਸੰਜੀਵਨੀ ਦਾ ਕੰਮ ਕਰ ਕਹੇ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਬਲਾਕ ਤਪਾ ਅਧੀਨ ਪਿੰਡ ਸ਼ਹਿਣਾ, ਢਿਲਵਾਂ, ਉਗੋਕੇ ਤੇ ਭਦੌੜ ਵਿਖੇ ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿੱਥੇ ਇਸ ਸਾਲ ਜਨਵਰੀ 2025 ਤੋਂ ਜੁਲਾਈ 2025 ਤੱਕ 43 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਇਲਾਜ ਕਰਵਾਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ!

ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਤਪਾ ਡਾ. ਇੰਦੂ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਆਰੀ ਤੇ ਸਮਾਂਬੱਧ ਸਿਹਤ ਸੇਵਾਵਾਂ ਦਾ ਦਾਇਰਾ ਵਧਾਉਣ ਅਤੇ ਮਰੀਜ਼ਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿਥੇ ਤਜਰਬੇਕਾਰ ਡਾਕਟਰੀ ਸਟਾਫ਼ ਸੇਵਾਵਾਂ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਕਾਰਨ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਇਲਾਜ ਮੁਹੱਈਆ ਹੋ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਦੂਰ ਤੇ ਸ਼ਹਿਰ ਦੇ ਭੀੜ ਵਾਲੇ ਹਸਪਤਾਲਾਂ ਵਿਖੇ ਜਾਣ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਕਲੀਨਿਕ ਵਿੱਚ ਮੁਫ਼ਤ ਓ.ਪੀ.ਡੀ. ਤੇ ਦਵਾਈਆਂ ਤੋਂ ਇਲਾਵਾ ਹਲਕਾਅ ਤੋਂ ਬਚਾਅ ਲਈ ਮੁਫ਼ਤ ਐਂਟੀ ਰੈਬੀਜ਼ ਵੈਕਸੀਨ, ਗਰਭਵਤੀ ਔਰਤਾਂ ਲਈ ਮੁਫਤ ਅਲਟਰਾਸਾਉਂਡ, ਪਰਿਵਾਰ ਨਿਯੋਜਨ ਦੀਆਂ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ।

ਆਮ ਆਦਮੀ ਕਲੀਨਿਕ ਉਗੋਕੇ ਵਿਖੇ ਇਲਾਜ ਲਈ ਆਏ ਰਣਵੀਰ ਸਿੰਘ ਪੰਜਾਬ ਸਰਕਾਰ ਵੱਲੋਂ ਇੱਥੇ ਹੋ ਰਹੇ ਮੁਫ਼ਤ ਟੈਸਟਾਂ ਤੇ ਦਵਾਈ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਉਹ ਇੱਥੇ ਸ਼ੂਗਰ ਤੇ ਉੱਚ ਬਲੱਡ ਪ੍ਰੈਸ਼ਰ ਦੀ ਦਵਾਈ ਲੈ ਕੇ ਜਾਂਦੇ ਹਨ। ਰਣਵੀਰ ਸਿੰਘ ਨੇ ਇਹ ਵੀ ਕਿਹਾ ਕਿ ਐਂਟੀ ਰੈਬੀਜ਼ ਦੀ ਵੈਕਸੀਨ ਪਿੰਡ ‘ਚ ਹੀ ਆਮ ਆਦਮੀ ਕਲੀਨਿਕ ਵਿਖੇ ਲੱਗਣ ਨਾਲ ਹੁਣ ਤਪੇ ਜਾਂ ਬਰਨਾਲਾ ਹਸਪਤਾਲ ਜਾਣ ਦੀ ਲੋੜ ਨਹੀਂ ਪੈਣੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Instagram Influencer ਦਾ ਕਤਲ! ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਇਸੇ ਤਰ੍ਹਾਂ ਆਮ ਆਦਮੀ ਕਲੀਨਿਕ ਢਿੱਲਵਾਂ ਵਿਖੇ ਦਵਾਈ ਲੈਣ ਆਏ ਨਰਿੰਦਰ ਕੁਮਾਰ ਨੇ ਆਮ ਆਦਮੀ ਕਲੀਨਿਕ ਵਿਖੇ ਮਿਲ ਰਹੀਆਂ ਸੁਵਿਧਾਵਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਐਜੂਕਟਰ ਜਸਪਾਲ ਸਿੰਘ ਜਟਾਣਾ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮਿਲਣ ਨਾਲ ਲੋਕ ਸੁਖਾਲੇ ਹੋ ਗਏ ਨੇ ਤੇ 5 -10 ਮਿੰਟ ਦੇ ਵਿਚ ਦਵਾਈ ਲੈ ਕੇ ਚਲੇ ਜਾਂਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News