ਪੰਜਾਬ ਸਰਕਾਰ ਵਲੋਂ ਇਨ੍ਹਾਂ ਸ਼ਹਿਰਾਂ ’ਚ ਸ਼ੁਰੂ ਕੀਤੇ ਜਾਣਗੇ ਆਮ ਆਦਮੀ ਕਲੀਨਿਕ
Monday, Aug 28, 2023 - 01:45 PM (IST)
ਜਲੰਧਰ (ਰੱਤਾ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਇਲਾਕੇ ’ਚ ਮੁਹੱਈਆ ਕਰਵਾਉਣ ਦੇ ਮੰਤਵ ਨਾਲ 10 ਅਕਤੂਬਰ ਤੋਂ ਸੂਬੇ ’ਚ ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਉੱਚ ਪੱਧਰੀ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਭਰ ’ਚ ਪੰਜਵੇਂ ਪੜਾਅ ਅਧੀਨ ਸ਼ੁਰੂ ਕੀਤੇ ਜਾ ਰਹੇ ਨਵੇਂ ਆਮ ਆਦਮੀ ਕਲੀਨਿਕਾਂ ’ਚੋਂ 11 ਹੋਰ ਕਲੀਨਿਕ ਜਲੰਧਰ ਜ਼ਿਲ੍ਹੇ ਦੇ ਸ਼ਹਿਰੀ ਇਲਾਕਿਆਂ ’ਚ ਖੋਲ੍ਹੇ ਜਾ ਰਹੇ ਹਨ, ਜਿਸ ਨਾਲ ਜ਼ਿਲ੍ਹੇ ’ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 66 ਤੱਕ ਪਹੁੰਚ ਜਾਵੇਗੀ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਸਬੰਧੀ ਤਿਆਰੀਆਂ ਕਰਨ ਲਈ ਸੰਬੰਧਤ ਵਿਭਾਗਾਂ ਨੂੰ 1 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ ਤਾਂ ਜੋ ਸੂਬੇ ’ਚ 10 ਅਕਤੂਬਰ ਨੂੰ ਨਵੇਂ ਕਲੀਨਿਕ ਸ਼ੁਰੂ ਕੀਤੇ ਜਾ ਸਕਣ। ਸੂਤਰ ਦੱਸਦੇ ਹਨ ਕਿ ਜੇਕਰ ਪਹਿਲਾਂ ਤੋਂ ਬਣੀ ਇਮਾਰਤ ’ਚ ਆਮ ਆਦਮੀ ਕਲੀਨਿਕ ਸ਼ੁਰੂ ਕਰਨਾ ਹੈ ਤਾਂ ਇਸ ਦੀ ਮੁਰੰਮਤ ਲਈ 25 ਲੱਖ ਰੁਪਏ ਤੋਂ ਘੱਟ ਰਾਸ਼ੀ ਖ਼ਰਚ ਕੀਤੀ ਜਾਵੇਗੀ ਅਤੇ ਜੇਕਰ ਪੋਰਟਕੈਬਿਨ ਬਣਾਉਣ ਦੀ ਲੋੜ ਹੈ ਤਾਂ ਉਥੇ 40 ਲੱਖ ਰੁਪਏ ਤੋਂ ਘੱਟ ਰਾਸ਼ੀ ਖਰਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ ਡੀ. ਸੀ. ਵਲੋਂ ਹੁਕਮ ਜਾਰੀ, 28 ਅਗਸਤ ਤੋਂ ਲਾਗੂ ਹੋਣਗੇ ਨਵੇਂ ਕੁਲੈਕਟਰ ਰੇਟ
ਸੂਤਰ ਦੱਸਦੇ ਹਨ ਕਿ ਸੂਬੇ ਦੇ ਪੇਂਡੂ ਇਲਾਕਿਆਂ ’ਚ ਨਵੇਂ ਆਮ ਆਦਮੀ ਕਲੀਨਿਕ ਕਿਸੇ ਵੀ ਪੁਰਾਣੇ ਸਰਕਾਰੀ ਸਿਹਤ ਕੇਂਦਰ ਦੇ 5 ਕਿਲੋਮੀਟਰ ਦੇ ਘੇਰੇ ’ਚ ਅਤੇ ਸ਼ਹਿਰੀ ਇਲਾਕਿਆਂ ’ਚ ਪੁਰਾਣੇ ਸਰਕਾਰੀ ਸਿਹਤ ਕੇਂਦਰ ਦੇ ਇਕ ਤੋਂ ਤਿੰਨ ਕਿਲੋਮੀਟਰ ਦੇ ਘੇਰੇ ਵਿਚ ਹੀ ਬਣਾਏ ਜਾਣਗੇ।
ਜ਼ਿਲ੍ਹੇ ਦੇ ਇਨ੍ਹਾਂ ਇਲਾਕਿਆਂ ’ਚ ਸ਼ੁਰੂ ਹੋਣਗੇ ਨਵੇਂ ਆਮ ਆਦਮੀ ਕਲੀਨਿਕ
ਸੂਤਰਾਂ ਅਨੁਸਾਰ ਜ਼ਿਲ੍ਹੇ ’ਚ ਸ਼ੁਰੂ ਹੋਣ ਵਾਲੇ 11 ਨਵੇਂ ਆਮ ਆਦਮੀ ਕਲੀਨਿਕ ਇਨ੍ਹਾਂ ਇਲਾਕਿਆਂ ’ਚ ਖੋਲ੍ਹੇ ਜਾਣਗੇ। ਸ਼ਹਿਰ ’ਚ 2 ਅਤੇ ਭੋਗਪੁਰ, ਗੁਰਾਇਆ, ਸ਼ਾਹਕੋਟ, ਬਿਲਗਾ, ਨਕੋਦਰ, ਫਿਲੌਰ, ਨੂਰਮਹਿਲ, ਮਹਿਤਪੁਰ ਅਤੇ ਲੋਹੀਆਂ ਖਾਸ ’ਚ ਇਕ-ਇਕ ਆਮ ਆਦਮੀ ਕਲੀਨਿਕ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਭਾਜਪਾ ਨੂੰ ਸੁਖਬੀਰ ਦੀ ਸਿਆਸੀ ‘ਬੜਕ’ ਦੇ ਕਈ ਮਾਇਨੇ!, ਦੋਹਾਂ ਨੂੰ ਸਹਾਰੇ ਦੀ ਲੋੜ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋFor A
ndroid:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8