ਹੁਣ ਆਮ ਆਦਮੀ ਕਲੀਨਿਕਾਂ ''ਚ 38 ਦੀ ਬਜਾਏ 46 ਲੈਬ ਟੈੱਸਟਾਂ ਦੀ ਮਿਲੇਗੀ ਸਹੂਲਤ: ਰਮਨ ਬਹਿਲ

Friday, Apr 04, 2025 - 01:47 PM (IST)

ਹੁਣ ਆਮ ਆਦਮੀ ਕਲੀਨਿਕਾਂ ''ਚ 38 ਦੀ ਬਜਾਏ 46 ਲੈਬ ਟੈੱਸਟਾਂ ਦੀ ਮਿਲੇਗੀ ਸਹੂਲਤ: ਰਮਨ ਬਹਿਲ

ਗੁਰਦਾਸਪੁਰ(ਹਰਮਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਸੂਬਾ ਵਾਸੀਆਂ ਨੂੰ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।  ਸੂਬਾ ਵਾਸੀਆਂ ਨੂੰ ਇੱਕ ਹੋਰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿੱਚ 8 ਹੋਰ ਨਵੇਂ ਲੈਬ ਟੈੱਸਟਾਂ ਦੀ ਸਹੂਲਤ ਦੇ ਦਿੱਤੀ ਹੈ, ਜਿਸ ਨਾਲ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਕੀਤੇ ਜਾਂਦੇ 38 ਲੈਬ ਟੈੱਸਟਾਂ ਦੀ ਗਿਣਤੀ ਵੱਧ ਕੇ 46 ਹੋ ਗਈ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਗੁਰਦਾਸਪੁਰ ਦੇ ਮਾਨ ਕੌਰ ਸਿੰਘ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਏਥੇ ਡਾਕਟਰਾਂ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਅਤੇ ਲੈਬ ਟੈੱਸਟਾਂ ਦੀ ਸਹੂਲਤ ਦਾ ਜਾਇਜ਼ਾ ਲਿਆ। ਸਮੂਹ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਅਤੇ ਹੋਰ ਸਿਹਤ ਸੰਸਥਾਵਾਂ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਬਾਰੇ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਮੌਕੇ ਆਪਣੇ ਸੰਬੋਧਨ ਵਿੱਚ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਲੈਬ ਟੈੱਸਟਾਂ ਦੀ ਸਹੂਲਤਾਂ ਵਿੱਚ ਵਾਧਾ ਕਰ ਦਿੱਤਾ ਹੈ ਜਿਸ ਨਾਲ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਲੈਬ ਟੈੱਸਟਾਂ ਦੀ ਗਿਣਤੀ 38 ਤੋਂ ਵੱਧ ਕੇ 46 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੈਬ ਟੈੱਸਟਾਂ ਵਿੱਚ ਵਾਧਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਟਾਈਫ਼ਾਈਡ,  ਐੱਚ.ਆਈ.ਵੀ. ਏਡਸ, ਆਰ.ਪੀ.ਆਰ./ਵੀ.ਡੀ.ਆਰ.ਐੱਲ, ਐੱਚ.ਬੀ.ਐੱਸ.ਏ.ਜੀ, ਐੱਸ.ਵੀ, ਐੱਚ.ਬੀ.ਏ.ਆਈ.ਸੀ, ਡੇਂਗੂ, ਯੂਰੀਨ ਫ਼ਾਰ ਐਲਬਿਉਮਿਨ  ਟੈੱਸਟ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਲੈਬਾਂ ਵਿੱਚ ਇਹ ਸਾਰੇ ਟੈੱਸਟ ਬਹੁਤ ਮਹਿੰਗੇ ਹਨ ਜਦਕਿ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਇਹ ਸਾਰੇ ਟੈੱਸਟ ਮੁਫ਼ਤ ਹੋਣਗੇ।  ਆਮ ਆਦਮੀ ਕਲੀਨਿਕਾਂ ਵਿੱਚ ਲੈਬ ਟੈਸਟਾਂ ਦੀ ਗਿਣਤੀ ਵੱਧਣ 'ਤੇ ਮਰੀਜ਼ਾਂ ਸਰਕਾਰ ਦਾ ਧੰਨਵਾਦ ਕੀਤਾ ਹੈ। 

ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ

ਚੇਅਰਮੈਨ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਕ੍ਰਾਂਤੀ ਤਹਿਤ ਬਣਾਏ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਸਾਬਤ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਆਦਮੀ ਕਲੀਨਿਕ ਪੂਰੀ ਸਫ਼ਲਤਾ ਨਾਲ ਚੱਲ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ 22 ਲੱਖ ਤੋਂ ਵੱਧ ਮਰੀਜ਼ ਸਿਹਤ ਸੇਵਾਵਾਂ ਦਾ ਲਾਭ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ 18 ਲੱਖ ਮਰੀਜ਼ਾਂ ਦੇ ਮੁਫ਼ਤ ਟੈੱਸਟ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਜੇਕਰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਆਮ ਆਦਮੀ ਕਲੀਨਿਕ ਮਾਨ ਕੌਰ ਸਿੰਘ, ਜੌੜਾ ਛੱਤਰਾਂ, ਬੱਬੇਹਾਲੀ, ਗੋਹਤ ਪੋਖਰ, ਤਿੱਬੜ, ਭੋਪਰ ਸੈਦਾਂ, ਹਯਾਤ ਨਗਰ, ਭੁੰਬਲੀ ਦੀ ਗੱਲ ਕਰੀਏ ਤਾਂ ਇੱਥੇ ਕਰੀਬ 3 ਲੱਖ ਮਰੀਜ਼ਾਂ ਦਾ ਇਲਾਜ ਹੋਇਆ ਹੈ, ਜਦਕਿ 2.25 ਲੱਖ ਮਰੀਜ਼ਾਂ ਦੇ ਲੈਬ ਟੈੱਸਟ ਹੋਏ ਹਨ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਅੰਕੁਰ ਕੌਸ਼ਲ, ਮੈਡੀਕਲ ਅਫ਼ਸਰ ਡਾ. ਕਿਰਨ,  ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ, ਸਤੀਸ਼ ਸੈਣੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News