ਬਰਨਾਲਾ ਜ਼ਿਲ੍ਹੇ ਵਿਚ ਵੱਡਾ ਉਲਟਫੇਰ, ਮੀਤ ਹੇਅਰ ਦੇ ਜੱਦੀ ਪਿੰਡ ''ਚ ਅਕਾਲੀ ਦਲ ਦੀ ਜਿੱਤ

Wednesday, Dec 17, 2025 - 04:04 PM (IST)

ਬਰਨਾਲਾ ਜ਼ਿਲ੍ਹੇ ਵਿਚ ਵੱਡਾ ਉਲਟਫੇਰ, ਮੀਤ ਹੇਅਰ ਦੇ ਜੱਦੀ ਪਿੰਡ ''ਚ ਅਕਾਲੀ ਦਲ ਦੀ ਜਿੱਤ

ਬਰਨਾਲਾ : ਬਰਨਾਲਾ ਜ਼ਿਲ੍ਹੇ ਵਿਚ ਚੋਣ ਮਾਹੌਲ ਦੌਰਾਨ ਵੱਡਾ ਉਲਟਫੇਰ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਆਪਣੇ ਜੱਦੀ ਪਿੰਡ ਕੁਰਡ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜਸਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਨੂੰ ਹਰਾ ਕੇ ਵੱਡੀ ਜਿੱਤ ਦਰਜ ਕੀਤੀ ਹੈ। ਅਕਾਲੀ ਉਮੀਦਵਾਰ ਦੀ ਜਿੱਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਖੇਤਰ ਇੰਚਾਰਜ ਨਾਥ ਸਿੰਘ ਹਮੀਦੀ ਨੇ ਖੁਸ਼ੀ ਜਤਾਈ ਅਤੇ ਕਿਹਾ ਕਿ ਲੋਕਾਂ ਨੇ ਅਕਾਲੀ ਦਲ ਦੀ ਨੀਤੀ ਅਤੇ ਜ਼ਮੀਨੀ ਕੰਮਾਂ 'ਤੇ ਭਰੋਸਾ ਜਤਾਇਆ ਹੈ।

ਇਹ ਵੀ ਪੜ੍ਹੋ : ਗੁਰਪ੍ਰੀਤ ਸੇਖੋਂ ਦੀ ਪਤਨੀ ਨੇ ਫੇਰਤਾ ਹੂੰਝਾ, ਆਪਣੇ ਪਿੰਡ ਵੀ ਨਹੀਂ ਬਚਾਅ ਸਕੇ 'ਆਪ' ਵਿਧਾਇਕ (ਵੀਡੀਓ)

ਗੌਰਤਲਬ ਹੈ ਕਿ ਕੁਰਡ ਪਿੰਡ ਕੁਲਵੰਤ ਸਿੰਘ ਪੰਡੋਰੀ ਦਾ ਵੀ ਪਿੰਡ ਹੈ, ਜੋ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ, ਜੋ ਕਿ ਸਿਆਸੀ ਐਡਵਾਈਜ਼ਰ ਅਤੇ ਹਲਕਾ ਮਹਿਲ ਕਲਾਂ ਤੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦੇ ਨਾਲ-ਨਾਲ ਪਿੰਡ ਦੇ ਸਰਪੰਚ ਵੀ ਹਨ। ਇਸ ਸਭ ਦੇ ਬਾਵਜੂਦ ਅਕਾਲੀ ਦਲ ਦੀ ਜਿੱਤ ਨੂੰ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਧਰਮਕੋਟ 'ਚ 'ਆਪ' ਦੇ ਦੋ ਤੇ ਕਾਂਗਰਸ ਦਾ ਇਕ ਉਮੀਦਵਾਰ ਜੇਤੂ

 


author

Gurminder Singh

Content Editor

Related News