ਵਿਧਾਨ ਸਭਾ ਦੀ ਕਾਰਵਾਈ ਲਾਈਵ ਕਰਨ ''ਤੇ ਸਪੀਕਰ ਜਲਦ ਲਵੇ ਫੈਸਲਾ : ਹਾਈਕੋਰਟ
Tuesday, Jan 22, 2019 - 06:17 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵਲੋਂ ਵਿਧਾਨ ਸਭਾ ਦੀ ਕਾਰਵਾਈ ਲਾਈਵ ਕਰਨ ਸੰਬੰਧੀ ਪਾਈ ਗਈ ਪਟੀਸ਼ਨ 'ਤੇ ਹਾਈਕੋਰਟ ਨੇ ਇਸ ਮਾਮਲੇ 'ਤੇ ਵਿਧਾਨ ਸਭਾ ਦੇ ਸਪੀਕਰ ਨੂੰ ਜਲਦ ਕੋਈ ਫੈਸਲਾ ਲੈਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਅਮਨ ਅਰੋੜਾ ਨੂੰ ਕਿਹਾ ਹੈ ਕਿ ਉਹ ਇਸ ਸੰਬੰਧੀ ਸਪੀਕਰ ਸਾਹਮਣੇ ਆਪਣੀ ਗੱਲ ਰੱਖਣ।
ਉਧਰ ਅਮਨ ਅਰੋੜਾ ਦਾ ਕਹਿਣਾ ਹੈ ਕਿ ਇਸ ਬਾਬਤ ਉਹ ਕਈ ਵਾਰ ਸਪੀਕਰ ਨਾਲ ਗੱਲਬਾਤ ਕਰ ਚੁੱਕੇ ਹਨ ਜਦੋਂ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ ਤਾਂ ਉਨ੍ਹਾਂ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ। ਹਾਈਕੋਰਟ ਦੇ ਡਬਲ ਬੈਂਚ ਵਲੋਂ ਸੁਣਾਏ ਗਏ ਫੈਸਲੇ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਸ ਮਾਮਲੇ ਦਾ ਨਿਪਟਾਰਾ ਨਹੀਂ ਹੁੰਦਾ ਤਾਂ ਉਹ ਦੋਬਾਰਾ ਹਾਈਕੋਰਟ ਜਾਂ ਫਿਰ ਸੁਪਰੀਮ ਕੋਰਟ ਦਾ ਰੁਖ ਕਰ ਸਕਦੇ ਹਨ।