ਕੇਜਰੀਵਾਲ ਦੀ ਪੰਜਾਬ ਲੀਡਰਸ਼ਿਪ ਨਾਲ ਮੁਲਾਕਾਤ, ਗੁਰਦਾਸਪੁਰ ਜ਼ਿਮਨੀ ਚੋਣ ਦੀ ਹਾਰ ''ਤੇ ਹੋਈ ਚਰਚਾ

10/29/2017 7:36:18 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਸ਼ਨੀਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਅਹਿਮ ਬੈਠਕ ਹੋਈ। ਇਸ ਦੌਰਾਨ ਪੰਜਾਬ ਨਾਲ ਸੰਬੰਧਤ ਮਾਮਲਿਆਂ 'ਤੇ ਚਰਚਾ ਕੀਤੀ ਗਈ। ਨਾਲ ਹੀ ਗੁਰਦਾਸਪੁਰ ਵਿਚ ਪਾਰਟੀ ਦੀ ਹੋਈ ਵੱਡੀ ਹਾਰ 'ਤੇ 'ਆਪ' ਆਗੂਆਂ ਵਲੋਂ ਵਿਚਾਰ ਚਰਚਾ ਕੀਤੀ ਗਈ। ਸੂਬੇ ਵਿਚ ਪਾਰਟੀ ਦੀ ਸਾਖ ਨੂੰ ਬਿਹਤਰ ਬਨਾਉਣ ਅਤੇ ਜਨਤਾ ਦੇ ਮਾਮਲੇ ਵਿਧਾਨ ਸਭਾ 'ਚ ਜ਼ੋਰ-ਸ਼ੋਰ ਨਾਲ ਚੁੱਕਣ ਨੂੰ ਵੀ ਜ਼ੋਰ ਦਿੱਤਾ ਗਿਆ।
ਪਾਰਟੀ ਦੇ ਸੀਨੀਅਰ ਆਗੂਆਂ ਨੇ ਬੈਠਕ ਸੰਬੰਧੀ ਕਿਹਾ ਕਿ ਪੰਜਾਬ ਦੇ ਸੀਨੀਅਰ ਆਗੂਆਂ ਦੀ ਵਿਚਾਰਧਾਰਾ 'ਚ ਅੰਤਰ ਹੋਣ ਕਰਕੇ ਕੇਜਰੀਵਾਲ ਕਾਫੀ ਪ੍ਰੇਸ਼ਾਨ ਹਨ। ਨਾਲ ਹੀ ਪਾਰਟੀ ਸੁਪਰੀਮੋ ਨੇ ਪੰਜਾਬ ਇਕਾਈ ਨੂੰ ਨਗਰ ਨਿਗਮ 'ਚ ਚੋਣਾਂ 'ਚ ਆਪਸੀ ਮਤਭੇਦ ਦੂਰ ਕਰਕੇ ਇਕੱਠੇ ਹੋ ਕੇ ਕੰਮ ਕਰਨ ਲਈ ਕਿਹਾ ਹੈ। ਇਸ ਬੈਠਕ ਵਿਚ ਪੰਜਾਬ ਕਨਵੀਨਰ ਅਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਅਤੇ ਅਮਨ ਅਰੋੜਾ ਮੌਜੂਦ ਸਨ।


Related News