ਭੇਡਾਂ ਨਹੀਂ ਸ਼ੇਰ ਬਣਕੇ ਸਰਕਾਰ ਦੀਆਂ ਗ਼ਲਤ ਨੀਤੀਆਂ ਖਿਲਾਫ਼ ਆਵਾਜ਼ ਉਠਾਓ : ਡਾ.ਨਿੱਜਰ
Monday, Jun 28, 2021 - 01:04 PM (IST)
ਅੰਮ੍ਰਿਤਸਰ (ਅਨਜਾਣ) - ਆਮ ਆਦਮੀ ਪਾਰਟੀ ਵੱਲੋਂ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਸਰਬੱਤ ਦੇ ਭਲੇ ਅਤੇ ਡਾ: ਇੰਦਰਬੀਰ ਸਿੰਘ ਨਿੱਜਰ ਟਰੇਡ ਤੇ ਇੰਡਸਟਰੀ ਵਿੰਗ ਦੇ ਪੰਜਾਬ ਪ੍ਰਧਾਨ ਦੇ ਹਲਕਾ ਦੱਖਣੀ ਇੰਚਾਰਜ ਲੱਗਣ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੇ ਇਲਾਹੀ ਬਾਣੀ ਦੇ ਕੀਰਤਨ ਉਪਰੰਤ ਅਰਦਾਸ ਕਰਵਾਈ ਗਈ। ਅਰਦਾਸ ਉਪਰੰਤ ਸਮਾਗਮ ‘ਚ ਸ਼ਾਮਲ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਵੱਲੋਂ ਸਮੁੱਚੇ ਪੰਜਾਬ ਅਤੇ ਖ਼ਾਸਕਰ ਹਲਕਾ ਦੱਖਣੀ ਨਿਵਾਸੀਆਂ ਦੀ ਚੜ੍ਹਦੀ ਕਲਾ ਤੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ ਗਈ ਹੈ। ਡਾ: ਨਿੱਜਰ ਨੇ ਕਿਹਾ ਕਿ ਗਵਰਨਰ ਹਾਊਸ ਦਾ ਘੇਰਾਓ ਕਰਨ ਗਏ ਅਤੇ ਮੰਗ ਪੱਤਰ ਦੇਣ ਗਏ ਕਿਸਾਨਾਂ ’ਤੇ ਵਾਟਰ ਕੈਨਨ ਨਾਲ ਬੋਛਾੜ ਕਰਨੀ ਬਹੁਤ ਹੀ ਸ਼ਰਮਨਾਕ ਕਾਰਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਧ ਵਿਸ਼ਵਾਸ : ਤਾਂਤਰਿਕ ਦੇ ਕਹਿਣ ’ਤੇ ਚਾਚਾ ਨੇ ਕੀਤਾ 15 ਦਿਨ ਦੀ ਭਤੀਜੀ ਦਾ ਕਤਲ
ਉਨ੍ਹਾਂ ਕਿਹਾ ਕਿ ਇਕ ਪਾਸੇ ਕੋਰੋਨਾ ਨਾਲ ਲੋਕ ਮਰ ਰਹੇ ਹਨ ਤੇ ਦੂਸਰੇ ਪਾਸੇ ਕਾਲੇ ਖੇਤੀ ਕਾਨੂੰਨਾਂ ਕਾਰਣ ਜਿੱਥੇ ਕਿਸਾਨ ਵਰਗ ਪਹਿਲਾਂ ਭਰ ਸਰਦੀ ਤੇ ਹੁਣ ਭਰ ਗਰਮੀ ‘ਚ ਸੜਕਾਂ ‘ਤੇ ਰੁਲ ਰਿਹਾ ਹੈ, ਓਥੇ ਵੱਧਦੀ ਮਹਿੰਗਾਈ ਦੀ ਮਾਰ ਗਰੀਬ ਦੇ ਮੂੰਹ ਦਾ ਨਿਵਾਲਾ ਖੋਹ ਰਹੀ ਹੈ। ਇਕ ਪਾਸੇ ਪੈਟਰੋਲ ਤੇ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਤੇ ਦੂਸਰੇ ਪਾਸੇ ਬਿਜਲੀ ਦੇ ਬਿੱਲ, ਮਹਿੰਗਾ ਇਲਾਜ ਤੇ ਐਜੂਕੇਸ਼ਨ ਗਰੀਬ ਨੂੰ ਮੂੰਹ ਚਿੜਾ ਰਹੀ ਹੈ। ਉਨ੍ਹਾਂ ਕਿਹਾ ਭੇਡਾਂ ਬਣਕੇ ਨਹੀਂ ਸ਼ੇਰ ਬਣਕੇ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ਼ ਆਵਾਜ਼ ਉਠਾਓ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ
ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਰਵਾਇਤੀ ਪਾਰਟੀਆਂ ਦਾ ਸਾਰਾ ਹਿਸਾਬ ਕਿਤਾਬ ਬਰਾਬਰ ਕਰ ਦੇਵੇਗੀ ਤੇ ਭਾਰੀ ਬਹੁਮੱਤ ਨਾਲ ਜਿੱਤ ਕੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਸੂਬਾ ਬਣਾਏਗੀ। ਜਾਇੰਟ ਸੈਕਟਰੀ ਪੰਜਾਬ ਅਸ਼ੋਕ ਤਲਵਾਰ ਨੇ ਡਾ: ਨਿੱਜਰ ਦੀ ਚੜ੍ਹਦੀ ਕਲਾ ਤੇ ਹਲਕਾ ਦੱਖਣੀ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਸਮਰੱਥਾ ਬਖਸ਼ਣ ਲਈ ਸ਼ੁਭ ਇਛਾਵਾਂ ਦਿੱਤੀਆਂ। ਇਸ ਮੌਕੇ ਇਕਬਾਲ ਸਿੰਘ ਭੁੱਲਰ, ਹਰਭਜਨ ਸਿੰਘ ਈ ਟੀ ਓ, ਜਸਵਿੰਦਰ ਸਿੰਘ ਏ ਡੀ ਸੀ, ਪਰਮਿੰਦਰ ਸਿੰਘ ਸੇਠੀ, ਮਨੀਸ਼ ਅਗਰਵਾਲ, ਰਜਿੰਦਰ ਪਲਾਹ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਹੈਰਾਨੀਜਨਕ : ਕੈਨੇਡਾ ਦਾ ਗਿੰਦੀ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਝਾਂਸੇ ’ਚ ਲੈ ਜੈਪਾਲ ਲਈ ਕਰਦਾ ਸੀ ਤਿਆਰ