''ਆਪ'' ਦੇ ਬਾਗੀ ਵਿਧਾਇਕਾਂ ਨੇ ਅਹੁਦੇ ਤੋਂ ਅਸਤੀਫ਼ੇ ਦੀ ਮੰਗ ਕੀਤੀ ਖਾਰਜ

04/21/2019 9:57:38 AM

ਚੰਡੀਗੜ੍ਹ (ਭੁੱਲਰ) - ਆਪ' ਤੋਂ ਬਾਗੀ ਹੋ ਕੇ ਸੁਖਪਾਲ ਖਹਿਰਾ ਦੀ 'ਪੰਜਾਬ ਏਕਤਾ ਪਾਰਟੀ' ਨਾਲ ਚੱਲ ਰਹੇ ਬਾਗੀ ਵਿਧਾਇਕਾਂ ਨੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਸਬੰਧੀ 'ਆਪ' ਵਲੋਂ ਕੀਤੀ ਮੰਗ ਨੂੰ ਖਾਰਜ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਖਹਿਰਾ ਦੀ 'ਪੰਜਾਬ ਏਕਤਾ ਪਾਰਟੀ' ਦੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਲੈਣ ਬਾਰੇ ਕਾਗਜ਼ੀ ਕਾਰਵਾਈ ਪੂਰੀ ਕਰਨ ਪਹੁੰਚੇ 'ਆਪ' ਦੇ ਬਾਗੀ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਤੋਂ ਅਸਤੀਫ਼ਾ ਦਿੱਤਾ ਹੋਇਆ ਹੈ ਅਤੇ ਖਹਿਰਾ ਨੇ ਵੀ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਚੁਣੌਤੀ ਦਿੰਦਿਆਂ ਕਿਹਾ ਕਿ ਹੁਣ ਹਿੰਮਤ ਹੈ ਤਾਂ ਆਪ ਸਾਡੇ ਖਿਲਾਫ਼ ਵਿਧਾਨ ਸਭਾ ਦੇ ਸਪੀਕਰ ਤੋਂ ਕਾਰਵਾਈ ਕਰਵਾਏ ਪਰ ਉਹ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ।

ਜ਼ਿਕਰਯੋਗ ਹੈ ਕਿ ਮਾਸਟਰ ਬਲਦੇਵ ਸਿੰਘ ਪੰਜਾਬ ਏਕਤਾ ਪਾਰਟੀ ਦੇ ਉਪ ਪ੍ਰਧਾਨ ਬਣੇ ਹਨ ਅਤੇ ਉਹ ਖਹਿਰਾ ਦੀ ਪਾਰਟੀ ਵਲੋਂ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ। 2 ਹੋਰ ਬਾਗੀ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਤੇ ਪਿਰਮਲ ਸਿੰਘ ਵੀ ਖੁਲ੍ਹੇਆਮ ਸੁਖਪਾਲ ਸਿੰਘ ਖਹਿਰਾ ਦੀ ਚੋਣ ਮੁਹਿੰਮ ਵਿਚ ਸ਼ਾਮਲ ਹੋ ਕੇ ਪੰਜਾਬ ਏਕਤਾ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ। ਇਸੇ ਦੇ ਮੱਦੇਨਜ਼ਰ ਬੀਤੇ ਦਿਨੀਂ ਆਮ ਆਦਮੀ ਪਾਰਟੀ ਨੇ ਨੈਤਿਕਤਾ ਦੇ ਆਧਾਰ 'ਤੇ ਇਨ੍ਹਾਂ ਤੋਂ ਵਿਧਾਇਕ ਅਹੁਦਿਆਂ ਤੋਂ ਅਸਤੀਫ਼ਾ ਮੰਗਿਆ ਸੀ।

rajwinder kaur

This news is Content Editor rajwinder kaur